ਵੱਡੀ ਕਾਰਵਾਈ : ਸਪਾ ਸੈਂਟਰ ‘ਚ ਪੁਲਿਸ ਨੇ ਮਾਰਿਆ ਛਾਪਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਦੇ ਰਾਮਪੁਰਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਿਸ ਨੇ ਇੱਕ ਸਪਾ ਸੈਂਟਰ 'ਤੇ ਛਾਪਾ ਮਾਰਿਆ ਹੈ। ਇਸ ਦੌਰਾਨ ਪੁਲਿਸ ਵਲੋਂ 2 ਮਹਿਲਾਵਾਂ ਤੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੱਸਿਆ ਜਾ ਰਿਹਾ ਦੋਸ਼ੀ ਸੈਲੂਨ ਦੀ ਆੜ 'ਚ ਦੇਹ ਵਾਪਰ ਦਾ ਧੰਦਾ ਚਲਾ ਰਹੇ ਸਨ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੇਹ ਵਾਪਰ ਦੇ ਧੰਦੇ ਦੀ ਗੁਪਤ ਸੂਚਨਾ ਮਿਲੀ ਸੀ ।ਪੁਲਿਸ ਅਧਿਕਾਰੀ ਨੇ ਕਿਹਾ ਕਿ ਦੋਸ਼ੀ ਬਲਵਿੰਦਰ ਸਿੰਘ ਪਿੰਡ ਟਹਿਣਾ ਜ਼ਿਲ੍ਹਾ ਫਤਿਹਾਬਾਦ ਹਰਿਆਣਾ 'ਚ ਮੈਨੇਜਰ ਵਜੋਂ ਤਾਇਨਾਤ ਹੈ । ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਛਾਪਾ ਮਾਰਿਆ ਹੈ । ਫਿਲਹਾਲ ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।