ਗੈਂਗਸਟਰ ਬਿਸ਼ਨੋਈ ਦੀ ਇੰਟਵਿਉ ਮਾਮਲੇ ਨੂੰ ਲੈ ਕੇ ਵੱਡੀ ਕਾਰਵਾਈ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਿਛਲੇ ਮਹੀਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਦਿੱਤੀ ਸੀ। ਜਿਸ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਇੱਕ ਟੀਮ ਦਾ ਗਠਨ ਕੀਤਾ ਗਿਆ। ਹੁਣ STI ਦੀ ਕਮਾਨ ਸਪੈਸ਼ਲ ਐਂਟੀ ਗੈਂਗਸਟਰ ਟਾਸ੍ਕ ਫੋਰਸ ਕੁਲਦੀਪ ਸਿੰਘ ਨੂੰ ਦਿੱਤੀ ਗਈ ਹੈ। ਇਸ 'ਚ ADJP ਜੇਲ੍ਹ ਨੂੰ ਸ਼ਾਮਲ ਕੀਤਾ ਗਿਆ ।ਦੱਸਿਆ ਜਾ ਰਿਹਾ ਨਵੀ ਬਣੀ ਜਾਂਚ ਟੀਮ 15 ਦਿਨਾਂ ਵਿੱਚ ਆਪਣੀ ਜਾਂਚ ਕਰਕੇ ਰਿਪੋਰਟ ਸੌਂਪੇਗੀ। ਦੱਸ ਦਈਏ ਕਿ ਇਸ ਮਾਮਲੇ ਦੀ ਜਾਂਚ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਸੀ ।ਜ਼ਿਕਰਯੋਗ ਹੈ ਕਿ ਪੰਜਾਬ ਦੇ ਜੇਲ੍ਹ ਅਧਿਕਾਰੀ ਬੋਲ ਰਹੇ ਹਨ ਕਿ ਬਿਸ਼ਨੋਈ ਦੀ ਇਹ ਇੰਟਰਵਿਊ ਸੂਬੇ ਤੋਂ ਬਾਹਰ ਹੋਈ ਹੈ ਕਿਉਕਿ ਬਠਿੰਡਾ ਜੇਲ੍ਹ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਦੇ ਨਾਲ ਜੈਮਰ ਲੱਗੇ ਹੋਏ ਹਨ ,ਜੋ ਕਿ ਮੋਬਾਈਲ ਫੋਨ ਕਾਲ ਨੂੰ ਰੋਕ ਦਿੰਦੇ ਹਨ । ਬਿਸ਼ਨੋਈ ਦੀ ਜੇਲ੍ਹ 'ਚੋ 2 ਵਰ ਇੰਟਰਵਿਊ ਹੋਣ ਕਾਰਨ ਸਿਆਸਤ ਕਾਫੀ ਗਰਮਾ ਗਈ ਸੀ। ਜਿਸ ਤੋਂ ਬੜਾ ਕਈ ਵਿਰੋਧੀ ਪਾਰਟੀਆਂ ਵਲੋਂ CM ਮਾਨ ਤੋਂ ਅਸਤੀਫੇ ਦੀ ਮੰਗ ਕੀਤੀ ਗਈ ।

More News

NRI Post
..
NRI Post
..
NRI Post
..