ਅਫਗਾਨਿਸਤਾਨ ਦੇ ਸਿੱਖਾਂ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਵੱਡਾ ਐਲਾਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਫਗਾਨਿਸਤਾਨ ਦੇ ਸਿੱਖਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਅਫਗਾਨਿਸਤਾਨ ਤੋਂ ਭਾਰਤ ਦੀ ਯਾਤਰਾ 'ਤੇ ਆਉਣ ਵਾਲੇ ਹਰ ਸਿੱਖ ਦਾ ਖਰਚਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੁੱਕੇਗੀ।

ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਫਗਾਨਿਸਤਾਨ ’ਚ ਰਹਿ ਰਹੇ ਸਿੱਖਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਦੀ ਤੁਰੰਤ ਮਨਜ਼ੂਰੀ ਦੇਵੇ, ਤਾਂ ਕਿ ਉਹ ਡਰ ਭਰੇ ਮਾਹੌਲ ’ਚੋਂ ਨਿਕਲ ਸਕਣ।

ਜਿਕਰਯੋਗ ਹੈ ਕਿ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਕਾਰਤੇ ਪਰਵਾਨ ਦੇ ਗੁਰਦੁਆਰੇ 'ਤੇ ਹੋਏ ਹਮਲੇ ਤੋਂ ਬਾਅਦ ਅਫਗਾਨਿਸਤਾਨ ਦੇ ਸਿੱਖਾਂ ਦੀ ਸ਼ਰਨ ਲਈ ਬੇਨਤੀ ਤੋਂ ਬਾਅਦ ਭਾਰਤ ਨੇ ਵੱਡਾ ਕਦਮ ਚੁੱਕਿਆ ਹੈ। ਗ੍ਰਹਿ ਮੰਤਰਾਲੇ ਨੇ ਅਫਗਾਨਿਸਤਾਨ 'ਚ 100 ਤੋਂ ਵੱਧ ਸਿੱਖਾਂ ਤੇ ਹਿੰਦੂਆਂ ਨੂੰ ਪਹਿਲ ਦੇ ਆਧਾਰ 'ਤੇ ਈ-ਵੀਜ਼ਾ ਦਿੱਤਾ ਹੈ।