ਪੱਤਰ ਪ੍ਰੇਰਕ : ਸੂਬੇ ਦੇ 5 ਸਰਕਾਰੀ ਸਕੂਲਾਂ ਦੇ ਨਾਂ ਬਦਲ ਕੇ ਮਸ਼ਹੂਰ ਹਸਤੀਆਂ ਦੇ ਨਾਂ ਕਰ ਦਿੱਤੇ ਗਏ ਹਨ। ਇਸ ਸਬੰਧੀ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਪੰਜਾਬ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।
ਇਨ੍ਹਾਂ ਸਕੂਲਾਂ ਦੇ ਨਾਂ ਬਦਲੇ ਜਾਣ
ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ (ਲੜਕੇ) ਜ਼ਿਲ੍ਹਾ ਬਰਨਾਲਾ ਦਾ ਨਾਮ ਬਲਵੰਤ ਗਾਰਗੀ ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ (ਲੜਕੇ) ਜ਼ਿਲ੍ਹਾ ਬਰਨਾਲਾ ਰੱਖਿਆ ਗਿਆ।
ਸਰਕਾਰੀ ਹਾਈ ਸਕੂਲ ਰਾਮਗੜ੍ਹ ਸਰਦਾਰਾ, ਜ਼ਿਲ੍ਹਾ ਲੁਧਿਆਣਾ ਦਾ ਨਾਮ ਸ਼ਹੀਦ ਸਿਪਾਹੀ ਅਜੈ ਕੁਮਾਰ ਸਰਕਾਰੀ ਹਾਈ ਸਕੂਲ ਰਾਮਗੜ੍ਹ ਸਰਦਾਰਾ, ਜ਼ਿਲ੍ਹਾ ਲੁਧਿਆਣਾ ਰੱਖਿਆ ਗਿਆ ਹੈ।
ਸਰਕਾਰੀ ਮਿਡਲ ਸਕੂਲ ਫਗਟੋਲੀ, ਜ਼ਿਲ੍ਹਾ ਪਠਾਨਕੋਟ ਦਾ ਨਾਮ ਸ਼ਹੀਦ ਸਿਪਾਹੀ ਬਿਸ਼ਨ ਦਾਸ ਸਰਕਾਰੀ ਮਿਡਲ ਸਕੂਲ ਫਗਟੋਲੀ, ਜ਼ਿਲ੍ਹਾ ਪਠਾਨਕੋਟ ਰੱਖਿਆ ਗਿਆ ਹੈ।
ਸਕੂਲ ਆਫ਼ ਐਮੀਨੈਂਸ ਘੱਗਾ, ਜ਼ਿਲ੍ਹਾ ਪਟਿਆਲਾ ਦਾ ਨਾਮ ਬਦਲ ਕੇ ਫਰੀਡਮ ਫਾਈਟਰ ਹਰਭਜਨ ਸਿੰਘ ਸਕੂਲ ਆਫ਼ ਐਮੀਨੈਂਸ ਘੱਗਾ, ਜ਼ਿਲ੍ਹਾ ਪਟਿਆਲਾ ਰੱਖਿਆ ਗਿਆ ਹੈ।
ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰ. 7 (ਲੜਕੇ) ਜ਼ਿਲ੍ਹਾ ਰੂਪਨਗਰ ਦਾ ਨਾਮ ਸੁਤੰਤਰਤਾ ਸੈਨਾਨੀ ਲਾਲਾ ਲਾਜਪਤ ਰਾਏ ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰ. 7 (ਲੜਕੇ) ਜ਼ਿਲ੍ਹਾ ਰੂਪਨਗਰ



