ਜਲੰਧਰ ‘ਚ ਹੋਇਆ ਵੱਡਾ ਧਮਾਕਾ

by

ਜਲੰਧਰ (Vikram Sehajpal) : ਦਿਵਾਲੀ ਮੌਕੇ ਜਲੰਧਰ ਵਿੱਚ ਵੱਡਾ ਧਮਾਕਾ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਇਹ ਧਮਾਕਾ ਅੰਮ੍ਰਿਤਸਰ ਬਾਈਪਾਸ ਨੇੜੇ ਵੇਰਕਾ ਮਿਲਕ ਪਲਾਂਟ ਕੋਲ ਸਥਿਤ ਬਾਬਾ ਮੋਹਨ ਦਾਸ ਨਗਰ ਵਿੱਚ ਹੋਣ ਦੀ ਸੂਚਨਾ ਮਿਲੀ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਅਵਾਜ਼ ਇੱਕ ਕਿਲੋਮੀਟਰ ਦੇ ਇਲਾਕੇ ਤੱਕ ਸੁਣਾਈ ਦਿੱਤੀ ਸੀ। 

ਧਮਾਕੇ ਦੇ ਕਾਰਨ ਨੇੜਲੇ ਘਰਾਂ ਨੂੰ ਵੀ ਕਾਫ਼ੀ ਨੁਕਸਾਨ ਹੋਇਆ ਹੈ। ਦੱਸਣਯੋਗ ਹੈ ਕਿ ਧਮਾਕੇ ਵਾਲੀ ਥਾਂ ਤੋਂ ਪਲਾਸਟਿਕ ਦੀਆਂ ਵਸਤਾਂ ਪ੍ਰਾਪਤ ਹੋਈਆ ਹਨ ਜਿਨ੍ਹਾਂ ਕਾਰਨ ਧਮਾਕਾਂ ਹੋਇਆ ਦੱਸਿਆ ਜਾ ਰਿਹਾ ਹੈ। ਇਸ ਮੌਕੇ ਪੁਲਿਸ ਦੇ ਉੱਚ ਅਧਿਕਾਰੀ ਪੁੱਜੇ ਗਏ ਹਨ। ਮੌਕੇ 'ਤੇ ਪੁਲਿਸ ਅਧਿਕਾਰੀਆ ਵੱਲੋਂ ਪਹੁੰਚਣ 'ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਜਾ ਰਹੀ ਹੈ। ਧਮਾਕੇ ਹੋਣ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲਗਾਇਆ ਜਾ ਸਕੀਆ ਹੈ।

More News

NRI Post
..
NRI Post
..
NRI Post
..