ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਝੱਟਕਾ : ਉੱਪ ਰਾਸ਼ਟਰਪਤੀ ਦੀ ਦੌੜ ਤੋਂ ਹੋਏ ਬਾਹਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ CM ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਮਿਲ ਕੇ ਵਿਧਾਨਸਭਾ ਚੋਣਾਂ ਲੜੀਆਂ ਸੀ। ਇਸ ਚੋਣਾਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਹਾਲਤ ਖਰਾਬ ਹੋ ਗਈ ਸੀ। ਹੁਣ ਜਦੋ ਦੇਸ਼ ਦੇ ਉੱਪ ਰਾਸ਼ਟਰਪਤੀ ਤੇ ਰਾਸ਼ਟਰਪਤੀ ਚੋਣ ਲਈ ਨਾਂ ਦੀ ਪ੍ਰੀਕਿਆ ਚੱਲ ਰਹੀ ਸੀ। ਜਿਸ 'ਚ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਵੀ ਚਰਚਾ ਵਿੱਚ ਆ ਰਿਹਾ ਸੀ।

ਇਹ ਵੀ ਚਰਚਾ ਸੀ ਕਿ ਕੈਪਟਨ ਨੂੰ ਭਾਜਪਾ ਕੋਈ ਵੱਧੀਆ ਅਹੁਦੇ ਦਿੱਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਕੈਪਟਨ ਨੂੰ ਉੱਪ ਰਾਸ਼ਟਰਪਤੀ ਅਹੁਦੇ ਤੇ NDA ਵਲੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ।


NDA ਨੇ ਜਗਦੀਪ ਧਨਖੜ ਨੂੰ ਉੱਪ ਰਾਸ਼ਟਰਪਤੀ ਦਾ ਉਮੀਦਵਾਰ ਬਣਾਇਆ ਗਿਆ ਹੈ। ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਲੋਕਾਂ ਦੇ ਚਿਹਰਿਆਂ ਤੇ ਖੁਸ਼ੀ ਦੀ ਲਹਿਰ ਇਕ ਵਾਰ ਫਿਰ 'ਧਰੀ' ਰਹਿ ਗਈ ਹੈ। ਸੋਸ਼ਲ ਮੀਡੀਆ 'ਤੇ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਕਿਹਾ ਜਾ ਰਿਹਾ ਹੈ ਕਿ 'ਨਹਾਤੀ ਧੋਤੀ ਰਹਿ ਗਈ'।