ਕਾਂਗਰਸ ਨੂੰ ਵੱਡਾ ਝੱਟਕਾ, ਸਾਬਕਾ ਨੇਤਾ ਹਾਰਦਿਕ ਪਟੇਲ ਭਾਜਪਾ ‘ਚ ਹੋਏ ਸ਼ਾਮਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਜਰਾਤ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਟੀਦਾਰ ਨੇਤਾ ਹਾਰਦਿਕ ਪਟੇਲ ਭਾਜਪਾ ’ਚ ਸ਼ਾਮਲ ਹੋ ਗਏ ਹਨ। ਪਾਟੀਦਾਰ ਅੰਦੋਲਨ 'ਚ ਉਨ੍ਹਾਂ ਦੇ ਸਾਥੀ ਰਹੇ ਕਈ ਹੋਰ ਨੇਤਾ ਵੀ ਭਾਜਪਾ 'ਚ ਸ਼ਾਮਲ ਹੋ ਗਏ। ਪਟੇਲ ਨੇ ਕਾਂਗਰਸ ਦੇ ਸੀਨੀਅਰ ਅਤੇ ਸੂਬਾਈ ਲੀਡਰਸ਼ਿਪ ’ਤੇ ਹਮਲਾ ਕਰਦੇ ਹੋਏ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਦੱਸ ਦਈਏ ਕਿ ਇਕ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ। ਇਸ ਦੇ ਨਾਲ ਹੀ ਕਾਂਗਰਸ ਦੀ ਲੀਡਰਸ਼ਿਪ 'ਤੇ ਵੀ ਕਈ ਸਵਾਲ ਖੜ੍ਹੇ ਹੋਏ ਹਨ। ਕਾਂਗਰਸ ਤੋਂ ਅਸਤੀਫਾ ਦੇਣ ਤੋਂ ਪਹਿਲਾਂ ਵੀ ਹਾਰਦਿਕ ਪਟੇਲ ਨੇ ਭਾਜਪਾ 'ਚ ਸ਼ਾਮਲ ਹੋਣ ਦੇ ਕਈ ਵਾਰ ਸੰਕੇਤ ਦਿੱਤੇ ਸਨ