ਬੰਗਾ, ਨਿਊਜ਼ ਡੈਸਕ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਮੱਖਣ ਤਾਹਰਪੁਰੀ ਦਾ ਦੇਹਾਂਤ ਹੋ ਗਿਆ ਹੈ। ਉਹ 55 ਸਾਲ ਦੇ ਸਨ ਤੇ ਪਿਛਲੇ 3-4 ਦਿਨਾਂ ਤੋਂ ਫਗਵਾੜਾ ਦੇ ਨਿੱਜੀ ਹਸਪਤਾਲ ’ਚ ਦਾਖ਼ਲ ਸਨ। ਉਨ੍ਹਾਂ ਦੇ ਭਤੀਜੇ ਸੋਨੂੰ ਨੇ ਦੱਸਿਆ ਕਿ ਸ਼ਾਮ ਕਰੀਬ 5 ਵਜੇ ਉਨ੍ਹਾਂ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ ਤੇ ਉਨ੍ਹਾਂ ਨੇ ਦਮ ਤੋੜ ਦਿੱਤਾ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਆਪਣਾ ਉਮੀਦਵਾਰ ਬੰਗਾ ਹਲਕਾ ਤੋਂ ਐਲਾਨਿਆ ਗਿਆ ਸੀ। ਬੰਗਾ ਹਲਕਾ ਐੱਸਸੀ ਹਲਕੇ ਲਈ ਰਿਜ਼ਰਵ ਹੈ।



