BIG BREAKING : ਭਾਜਪਾ ਦੀ ਸਰਬਜੀਤ ਕੌਰ ਬਣੀ ਚੰਡੀਗੜ੍ਹ ਦੀ ਮੇਅਰ

by jaskamal

ਨਿਊਜ਼ ਡੈਸਕ (ਜਕਮਲ) : ਚੰਡੀਗੜ੍ਹ ਵਿਖੇ ਨਗਰ ਨਿਗਮ ਚੋਣਾਂ 'ਚ ਭਾਜਪਾ ਨੇ ਚੰਡੀਗੜ੍ਹ ਮੇਅਰ ਦੀ ਚੋਣ ਜਿੱਤ ਲਈ ਹੈ। ਜ਼ਿਕਰਯੋਗ ਹੈ ਕਿ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਭਾਜਪਾ ਤੇ ਆਮ ਆਦਮੀ ਪਾਰਟੀ ਵਿਚਕਾਰ ਮੁਕਾਬਲਾ ਕਾਫੀ ਫਸਵਾਂ ਰਿਹਾ ਪਰ ਫਿਰ ਵੀ ਭਾਜਪਾ ਦੀ ਸਰਬਜੀਤ ਕੌਰ ਨੇ ਆਮ ਆਦਮੀ ਪਾਰਟੀ ਦੀ ਅੰਜੂ ਕਤਿਆਲ ਨੂੰ ਹਰਾਇਆ।

ਨਗਰ ਨਿਗਮ ਦੀਆਂ ਇਨ੍ਹਾਂ ਚੋਣਾਂ 'ਚ ਭਾਜਪਾ ਨੂੰ 14 ਤੇ ਆਮ ਆਦਮੀ ਪਾਰਟੀ ਨੂੰ 13 ਵੋਟਾਂ ਮਿਲੀਆਂ ਹਨ, ਜਦਕਿ ਆਮ ਆਦਮੀ ਪਾਰਟੀ ਦੀ ਇਕ ਵੋਟ ਕਿਸੇ ਕਾਰਨ ਰੱਦ ਕਰ ਦਿੱਤੀ ਗਈ। ਇਸ ਗੱਲ ਦਾ ਪਤਾ ਲੱਗਦੇ ਹੀ ਆਪ ਕੌਂਸਲਰਾਂ ਨੇ ਨਗਰ ਨਿਗਮ ਹਾਊਸ ਵਿਚ ਹੰਗਾਮਾ ਕੀਤਾ ਤੇ ਇਸ ਰੱਦ ਹੋਈ ਇਕ ਵੋਟ ਨੂੰ ਲੈ ਕੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ।