Big Breaking : ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਰੱਖਿਆ ਸੁਰੱਖਿਅਤ

by jaskamal

ਨਿਊਜ਼ ਡੈਸਕ (ਜਸਕਮਲ) : ਬੀਤੇ ਦਿਨੀਂ ਬੀਓਆਈ ਵਿਖੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਹੋਏ ਪਰਚੇ ਮਗਰੋਂ ਮਜੀਠੀਆ ਨੇ ਮੋਹਾਲੀ ਅਦਾਲਤ ਦਾ ਰੁਖ ਕੀਤਾ ਹੈ। ਉਨ੍ਹਾਂ ਨੇ ਆਪਣੀ ਜ਼ਮਾਨਤ ਲਈ ਅਰਜ਼ੀ ਦਾਖਲ ਕੀਤੀ ਹੈ, ਜਿਸ 'ਤੇ ਸੁਣਵਾਈ ਹੋਈ। ਦੋਵਾਂ ਪਾਸਿਆਂ ਦੇ ਵਕੀਲਾਂ ਦੀ ਬਹਿਸ ਮਗਰੋਂ ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।

ਮਜੀਠੀਆ ਦੇ ਵਕੀਲ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਖਲ ਕੀਤੀ ਆਪਣੀ ਜ਼ਮਾਨਤ ਅਰਜ਼ੀ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਖ਼ਿਲਾਫ਼ ਸਿਰਫ ਸਿਆਸੀ ਸਟੰਟ ਖੇਡਿਆ ਜਾ ਰਿਹਾ ਹੈ। ਉਨ੍ਹਾਂ ਸਿੱਧੇ ਤੌਰ ਤੇ ਅਰਜ਼ੀ 'ਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਪੰਜਾਬ ਡੀਜੀਪੀ ਸਿਧਾਰਥ ਚਟੋਪਾਧਿਆਏ ਦਾ ਨਾਂ ਲਿਖਿਆ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੂੰ ਖੁਸ਼ ਕਰਨ ਲਈ ਚਟੋਪਾਧਿਆਏ ਨੂੰ ਲਾਇਆ ਗਿਆ ਹੈ। ਚਟੋਪਾਧਿਆਏ ਵੱਲੋਂ 2003 ਵਿਚ ਸੀਨੀਅਰ ਬਾਦਲ ਖਿਲਾਫ ਵੀ ਝੂਠਾ ਕੇਸ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਚਟੋਪਾਧਿਆ ਅਕਾਲੀ ਦਲ ਦੇ ਆਗੂਆਂ ਖਿਲਾਫ ਸ਼ੁਰੂ ਤੋਂ ਹੀ ਚੰਗੀ ਮਨਸ਼ਾ ਨਹੀਂ ਰੱਖਦੇ। ਕਾਂਗਰਸ ਵੱਲੋਂ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਅਕਾਲੀ ਆਗੂਆਂ ਖਿਲਾਫ ਝੂਠੇ ਕੇਸ ਦਰਜ ਕਰਨ ਲਈ ਧਮਕਾਇਆ ਜਾ ਰਿਹਾ ਹੈ।

ਜਿਹੜੇ ਅਧਿਕਾਰੀ ਉਨ੍ਹਾਂ ਦੀ ਗੱਲ ਨਹੀਂ ਮੰਨਦੇ ਉਨ੍ਹਾਂ ਨੂੰ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਜਾਂਦਾ ਹੈ, ਜਿਵੇਂ ਕਿ ਡੀਜੀਪੀ ਸਹੋਤਾ ਨੂੰ ਕੀਤਾ ਗਿਆ ਹੈ। ਮਜੀਠੀਆ ਨੇ ਕਿਹਾ ਕੇ ਮੇਰੇ ਖਿਲਾਫ ਦਰਜ ਕੀਤੇ ਪਰਚੇ ਦਾ ਕੋਈ ਵਜੂਦ ਨਹੀਂ ਹੈ ਤੇ ਨਾ ਹੀ ਕੋਈ ਪੁਖਤਾ ਸਬੂਤ ਹੈ। ਦੇਖਣਾ ਇਹ ਹੋਵੇਗਾ ਕਿ ਹੁਣ ਅਦਾਲਤ ਵੱਲੋਂ ਉਨ੍ਹਾਂ ਦੀ ਅਰਜ਼ੀ ਖਾਰਜ ਕੀਤੀ ਜਾਂਦੀ ਹੈ ਜਾਂ ਨਹੀਂ। ਮਜੀਠੀਆ ਦੇ ਵਕੀਲ ਦਾ ਕਹਿਣਾ ਹੈ ਕਿ ਜੇਕਰ ਮੋਹਾਲੀ ਅਦਾਲਤ ਅਰਜ਼ੀ ਖਾਰਜ ਕਰਦੀ ਹੈ ਤਾਂ ਉਹ ਹਾਈ ਕੋਰਟ ਦਾ ਰੁੱਖ ਕਰਨਗੇ।

More News

NRI Post
..
NRI Post
..
NRI Post
..