ਜਲੰਧਰ ਜ਼ਿਲ੍ਹੇ ‘ਚ ਕੋਰੋਨਾ ਦਾ ਵੱਡਾ ਧਮਾਕਾ, 300 ਤੋਂ ਵੱਧ ਮਿਲੇ ਕੋਰੋਨਾ ਮਾਮਲੇ

by vikramsehajpal

ਜਲੰਧਰ (ਐਨ.ਆਰ.ਆਈ. ਮੀਡਿਆ) : ਜਲੰਧਰ ਜ਼ਿਲ੍ਹੇ 'ਚ ਲਗਭਗ 7 ਮਹੀਨਿਆਂ ਬਾਅਦ ਇਕ ਵਾਰ ਫਿਰ ਤੋਂ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਐਤਵਾਰ ਨੂੰ ਜਿੱਥੇ 7 ਹੋਰ ਕੋਰੋਨਾ ਪੀੜਤਾਂ ਦੀ ਇਲਾਜ ਦੌਰਾਨ ਮੌਤ ਹੋ ਗਈ, ਉਥੇ ਹੀ ਕਰੀਬ 315 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ।

ਦੱਸ ਦਈਏ ਕੀ ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਸਿਹਤ ਮਹਿਕਮੇ ਨੂੰ ਐਤਵਾਰ ਵੱਖ-ਵੱਖ ਲੈਬਾਰਟਰੀਆਂ ਤੋਂ ਕੁਲ 315 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ ਕੁਝ ਲੋਕ ਦੂਜੇ ਜ਼ਿਲ੍ਹਿਆਂ ਜਾਂ ਸੂਬਿਆਂ ਨਾਲ ਸਬੰਧਤ ਪਾਏ ਗਏ।