
ਚੰਡੀਗੜ੍ਹ (ਰਾਘਵ) : ਪੰਜਾਬ ਦੇ ਬਹੁ-ਚਰਚਿਤ ਭੋਲਾ ਡਰੱਗ ਕੇਸ 'ਚ ਪੰਜਾਬ ਦੇ ਸਾਬਕਾ ਡੀ. ਐੱਸ. ਪੀ. ਜਗਦੀਸ਼ ਸਿੰਘ ਭੋਲਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਮੋਹਾਲੀ ਦੀ ਅਦਾਲਤ ਨੇ ਉਕਤ ਕੇਸ ਦੇ ਦੋਸ਼ੀਆਂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਦੋਸ਼ੀ ਠਹਿਰਾਇਆ ਸੀ।
ਇਸ ਮਾਮਲੇ ਸਬੰਧੀ ਮੋਹਾਲੀ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਡੀ. ਐੱਸ. ਪੀ. ਜਗਦੀਸ਼ ਸਿੰਘ ਭੋਲਾ ਨੂੰ ਪਿਛਲੇ ਸਾਲ 10 ਸਾਲ ਦੀ ਸਜ਼ਾ ਸੁਣਾਈ ਸੀ। ਦੱਸਣਯੋਗ ਹੈ ਕਿ ਸਾਲ 2019 'ਚ ਸੀ. ਬੀ. ਆਈ. ਨੇ 2013 ਦੇ ਬਹੁ ਕਰੋੜੀ ਡਰੱਗ ਰੈਕਟ 'ਚ ਜਗਦੀਸ਼ ਸਿੰਘ ਭੋਲਾ ਨੂੰ ਦੋਸ਼ੀ ਠਹਿਰਾਇਆ ਸੀ। ਜਗਦੀਸ਼ ਸਿੰਘ ਭੋਲਾ ਅੰਤਰਰਾਸ਼ਟਰੀ ਪਹਿਲਵਾਨ ਸੀ ਅਤੇ ਪੰਜਾਬ ਸਰਕਾਰ ਨੇ ਉਸ ਨੂੰ ਪੁਲਸ 'ਚ ਡੀ. ਐੱਸ. ਪੀ. ਦੀ ਨੌਕਰੀ ਦਿੱਤੀ ਸੀ ਪਰ ਫਿਰ ਡਰੱਗ ਤਸਕਰੀ ਦੇ ਦੋਸ਼ਾਂ ਤੋਂ ਬਾਅਦ ਉਸ ਨੂੰ ਨੌਕਰੀ ਤੋਂ ਫ਼ਾਰਗ ਕਰ ਦਿੱਤਾ ਗਿਆ ਸੀ।