PCS ਅਫਸਰਾਂ ਦਾ CM ਮਾਨ ਦੇ ਹੁਕਮ ਤੋਂ ਬਾਅਦ ਵੱਡਾ ਫੈਸਲਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੜਤਾਲ ਕਰ ਰਹੇ PCS ਅਫਸਰਾਂ ਵਲੋਂ CM ਮਾਨ ਦੇ ਹੁਕਮ ਤੋਂ ਬਾਅਦ ਵੱਡਾ ਫੈਸਲਾ ਲਿਆ ਗਿਆ । ਉਨ੍ਹਾਂ ਦੀ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਨਾਲ ਮੀਟਿੰਗ ਹੋਈ। ਜਿਸ ਤੋਂ ਬਾਅਦ PCS ਅਫਸਰਾਂ ਨੇ ਆਪਣੀ ਹੜਤਾਲ ਨੂੰ ਖਤਮ ਕਰ ਦਿੱਤਾ ਹੈ । ਵਧੀਕ ਮੁੱਖ ਸਕੱਤਰ ਨੇ ਕਿਹਾ ਕਿ CM ਮਾਨ ਨੇ ਅਫਸਰਾਂ ਨੂੰ ਭਰੋਸਾ ਦਿੱਤਾ ਹੈ ਕਿ ਕਿਸੇ ਨਾਲ ਵੀ ਧੱਕਾ ਨਹੀ ਹੋਵੇਗਾ ਪਰ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀ ਜਾਵੇਗਾ । ਜ਼ਿਕਰਯੋਗ ਹੈ ਕਿ ਲੁਧਿਆਣਾ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ 'ਚ 2 RTI ਅਧਿਕਾਰੀਆਂ ਨੂੰ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ PCS ਅਧਿਕਾਰੀਆਂ ਵਲੋਂ ਪੂਰੇ ਪੰਜਾਬ 'ਚ ਹੜਤਾਲ ਕੀਤੀ ਗਈ ਸੀ ।