ਯੋਗੀ ਸਰਕਾਰ ਦਾ ਔਰਤਾਂ ਨੂੰ ਲੈ ਕੇ ਵੱਡਾ ਫ਼ੈਸਲਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੱਤਰ ਪ੍ਰਦੇਸ਼ ਦੀ ਯੋਗੀ ਆਦਿਤਿਆਨਾਥ ਸਰਕਾਰ ਨੇ ਕਾਮਕਾਜੀ ਔਰਤਾਂ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ। ਸਰਕਾਰ ਦੇ ਹੁਕਮ ’ਚ ਕਿਹਾ ਗਿਆ ਹੈ ਕਿ ਕਿਸੇ ਵੀ ਮਹਿਲਾ ਕਰਮਚਾਰੀ ਨੂੰ ਉਸ ਦੀ ਲਿਖਤੀ ਸਹਿਮਤੀ ਤੋਂ ਬਿਨਾਂ ਸਵੇਰੇ 6 ਤੋਂ ਪਹਿਲਾਂ 'ਤੇ ਸ਼ਾਮ 7 ਵਜੇ ਤੋਂ ਬਾਅਦ ਕੰਮ ਕਰਨ ਲਈ ਮਜਬੂਰ ਨਹੀਂ ਕੀਤਾ ਜਾਵੇਗਾ। ਇਹੀ ਨਹੀਂ, ਉਪਰੋਕਤ ਘੰਟਿਆਂ ਦੌਰਾਨ ਕੰਮ ਕਰਨ ’ਤੇ ਮੁਫ਼ਤ ਟਰਾਂਸਪੋਰਟ, ਭੋਜਨ 'ਤੇ ਉੱਚਿਤ ਨਿਗਰਾਨੀ ਵੀ ਪ੍ਰਦਾਨ ਕੀਤੀ ਜਾਵੇ।

ਯੋਗੀ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ ’ਚ ਕਿਸੇ ਵੀ ਔਰਤ ਨੂੰ ਨਾਈਟ ਸ਼ਿਫਟ ’ਚ ਕੰਮ ’ਤੇ ਨਹੀਂ ਬੁਲਾਇਆ ਜਾ ਸਕਦਾ ਹੈ 'ਤੇ ਨਾ ਹੀ ਦੇਰ ਰਾਤ ਤੱਕ ਡਿਊਟੀ ਕਰਵਾਈ ਜਾ ਸਕਦੀ ਹੈ। ਯੋਗੀ ਸਰਕਾਰ ਨੇ ਔਰਤਾਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਇਹ ਵੱਡਾ ਫ਼ੈਸਲਾ ਲਿਆ ਹੈ। ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਸੰਸਥਾਨਾਂ ’ਤੇ ਕਾਰਵਾਈ ਹੋਵੇਗੀ।