ਵੱਡੀ ਘਟਨਾ : ਗੈਂਗਵਾਰ! ਜੇਲ੍ਹ ‘ਚ ਅੱਤਵਾਦੀ ਰਿੰਦਾ ਦੇ ਭਰਾ ‘ਤੇ ਹਮਲਾ, ਗੰਭੀਰ ਜਖ਼ਮੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਦੀ ਕੇਂਦਰੀ ਜੇਲ੍ਹ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਜੇਲ੍ਹ ਵਿੱਚ ਬੰਦ ਗੈਂਗਸਟਰ ਰਾਜਵੀਰ ਸਿੰਘ 'ਤੇ ਉਸ ਦੇ ਸਾਥੀਆਂ ਨੇ ਬੈਰਕ 'ਚ ਹਮਲਾ ਕਰਕੇ ਉਸ ਨੂੰ ਜਖ਼ਮੀ ਕਰ ਦਿੱਤਾ। ਜਿਸ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ।ਜਖ਼ਮੀ ਗੈਂਗਸਟਰ ਵਿਦੇਸ਼ ਬੈਠੇ ਅੱਤਵਾਦੀ ਰਿੰਦਾ ਦਾ ਭਰਾ ਦੱਸਿਆ ਜਾ ਰਿਹਾ ਹੈ। ਜਖ਼ਮੀ ਗੈਂਗਸਟਰ ਰਾਜਵੀਰ ਸਿੰਘ ਨੇ ਦੱਸਿਆ ਕਿ ਜਦੋ ਉਹ ਆਪਣੇ ਸਾਥੀਆਂ ਨਾਲ ਆਪਣੀ ਬੈਰਕ 'ਚ ਬੈਠਾ ਸੀ ਤਾਂ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਇਸ ਦੌਰਾਨ ਹੀ ਦੋਸ਼ੀ ਸ਼ੁਭਮ ਸਮੇਤ ਹੋਰ ਸਾਥੀਆਂ ਨੇ ਕਿਸੇ ਚੀਜ਼ ਨਾਲ ਹਮਲਾ ਕਰ ਦਿੱਤਾ । ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਗ੍ਰਹਿ ਮੰਤਰਾਲੇ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਹਰਵਿੰਦਰ ਸਿੰਘ ਰਿੰਦਾ ਨੂੰ ਅੱਤਵਾਦੀ ਐਲਾਨਿਆ ਸੀ ।