ਵੱਡੀ ਵਾਰਦਾਤ : ਵਿਦੇਸ਼ ‘ਚ ਰਹਿੰਦੇ 2 ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼ਹਿਰ ਪੋਰਟਲੈੰਡ 'ਚ ਸ਼ਾਪਿੰਗ ਮਾਲ ਦੇ ਬਾਹਰ 2 ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਸੁਲਤਾਨਪੁਰ ਲੋਧੀ ਦੇ ਪਿੰਡ ਬਿਧੀਪੁਰ ਦੇ ਰਹਿਣ ਵਾਲੇ ਦਿਲਰਾਜ ਸਿੰਘ ਤੇ ਗੁਰਇਕਬਾਲ ਸਿੰਘ ਆਪਸ 'ਚ ਸਕੇ ਭਰਾ ਸਨ। ਦੋਵੇ ਆਪਣੇ ਚੰਗੇ ਭਵਿੱਖ ਲਈ ਕਾਫੀ ਸਮੇ ਤੋਂ ਅਮਰੀਕਾ 'ਚ ਰਹਿ ਰਹੇ ਸਨ ।ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਦੋਵਾਂ ਭਰਾਵਾਂ ਦਾ ਕਪੂਰਥਲਾ ਦੇ ਇੱਕ ਪਿੰਡ ਵਿੱਚ ਰਹਿਣ ਵਾਲੇ ਸਟੋਰ ਪਾਰਟਨਰ ਨਾਲ ਕੋਈ ਵਿਵਾਦ ਚੱਲ ਰਿਹਾ ਸੀ ।ਜਿਸ ਦੀ ਰੰਜਿਸ਼ ਕਾਰਨ ਅੱਜ ਦੋਵਾਂ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ । ਦੱਸਣਯੋਗ ਹੈ ਕਿ ਮ੍ਰਿਤਕ ਦਿਲਰਾਜ ਸਿੰਘ ਵਿਆਹੀ ਹੋਇਆ ਸੀ ਤੇ ਉਸ ਦਾ ਇੱਕ ਮੁੰਡਾ ਵੀ ਹੈ ਤੇ ਗੁਰਇਕਬਾਲ ਸਿੰਘ ਦਾ ਹਾਲੇ ਵਿਆਹ ਨਹੀ ਹੋਇਆ ਸੀ। ਫਿਲਹਾਲ ਅਮਰੀਕੀ ਪੁਲਿਸ ਨੇ ਇਸ ਮਾਮਲੇ 'ਚ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ ।

More News

NRI Post
..
NRI Post
..
NRI Post
..