ਵੱਡੀ ਵਾਰਦਾਤ : ਪੈਟਰੋਲ ਪੰਪ ‘ਤੇ 4 ਮੋਟਰਸਾਈਕਲ ਸਵਾਰਾਂ ਨੇ ਕੀਤੀ ਗੋਲੀਬਾਰੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੁਸ਼ਿਆਰਪੁਰ ਦੇ ਦਸੂਹਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੈਟਰੋਲ ਪੰਪ 'ਤੇ ਮੋਟਰਸਾਈਕਲ ਸਵਾਰਾਂ ਵਲੋਂ ਗੋਲੀਬਾਰੀ ਕੀਤੀ ਗਈ। ਦੱਸਿਆ ਜਾ ਰਿਹਾ 4 ਮੋਟਰਸਾਈਕਲ ਸਵਾਰਾਂ ਵਲੋਂ ਕੀਤੀ ਗੋਲੀਬਾਰੀ ਦੌਰਾਨ ਪੈਟਰੋਲ ਪੰਪ ਦੇ 1 ਮੁਲਾਜ਼ਮ ਨੂੰ 2 ਗੋਲੀਆਂ ਲੱਗ ਗਈਆਂ ਹਨ। ਜਿਸ ਕਾਰਨ ਉਹ ਗੰਭੀਰ ਜਖ਼ਮੀ ਹੋ ਗਿਆ ,ਜਖ਼ਮੀ ਹਾਲਤ ਵਿੱਚ ਮੁਲਾਜ਼ਮ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ,ਉੱਥੇ ਡਾਕਟਰਾਂ ਵਲੋਂ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਤੇ ਉਸ ਨੂੰ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਗਿਆ । ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਅਨੁਸਾਰ ਇਹ ਮਾਮਲਾ ਲੁੱਟ ਦਾ ਹੈ ਜਾਂ ਫਿਰ ਕਿਸੇ ਰੰਜਿਸ਼ ਦਾ ਇਸ ਬਾਰੇ ਜਲਦ ਪਤਾ ਕੀਤਾ ਜਾਵੇਗਾ । ਫਿਲਹਾਲ ਪੁਲਿਸ ਵਲੋਂ ਮੁਲਾਜ਼ਮ ਦੇ ਬਿਆਨਾਂ ਦੀ ਉਡੀਕ ਕੀਤੀ ਜਾ ਰਹੀ ਹੈ ।