ਵੱਡੀ ਵਾਰਦਾਤ : ਅਮਰੀਕਾ ‘ਚ ਗੋਲੀਬਾਰੀ ਦੌਰਾਨ 6 ਲੋਕਾਂ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮਿਸੀਸਿਪੀ ਸੂਬੇ ਦੀ ਟੇਟ ਕਾਉਂਟੀ 'ਚ ਸਥਿਤ ਅਰਕਾਬੁਤਲਾ ਕਸਬੇ 'ਚ ਗੋਲੀਬਾਰੀ ਦੌਰਾਨ 9 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ । ਪੁਲਿਸ ਅਧਿਕਾਰੀਆਂ ਨੇ ਇਸ ਮਾਮਲੇ 'ਚ 1 ਦੋਸ਼ੀ ਨੂੰ ਕਾਬੂ ਕਰ ਲਿਆ ਹੈ। ਦੱਸਿਆ ਜਾ ਰਿਹਾ ਇਹ ਕਤਲ ਇੱਕ ਸਟੋਰ ਤੇ 2 ਘਰਾਂ 'ਚ ਹੋਏ। 52 ਸਾਲਾ ਰਿਚਰਡ ਕਰਮ ਨੂੰ ਕਤਲ ਦੇ ਦੋਸ਼ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ । ਪੁਲਿਸ ਦੇ ਉੱਚ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਗੋਲੀਬਾਰੀ ਦੀ ਸੂਚਨਾ ਮਿਲੀ ਸੀ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।