ਵੱਡੀ ਵਾਰਦਾਤ : ਪਿਤਾ ਦੇ ਸਾਹਮਣੇ ਹੀ 6 ਸਾਲਾ ਮਾਸੂਮ ਨੂੰ ਮਾਰੀਆਂ ਗੋਲੀਆਂ, ਹੋਈ ਮੌਤ

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਾਨਸਾ ਤੋਂ ਦਿਲ- ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਬੀਤੀ ਦਿਨੀਂ 2 ਮੋਟਰਸਾਈਕਲ ਸਵਾਰਾਂ ਨੇ ਪਿਤਾ ਤੇ ਭੈਣ ਦਾ ਹੱਥ ਫੜ ਕੇ ਪੈਦਲ ਜਾ ਰਹੇ 6 ਸਾਲਾ ਮਾਸੂਮ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਇਹ ਗੋਲੀਆਂ ਬੱਚੇ ਦੇ ਪਿਤਾ ਲਈ ਸਨ ਪਰ ਨਿਸ਼ਾਨਾ 6 ਸਾਲਾ ਮਾਸੂਮ ਬਣ ਗਿਆ। ਗੋਲੀ ਲੱਗਣ ਤੋਂ ਬਾਅਦ ਬੱਚੇ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ,ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪਿਤਾ ਜਸਪ੍ਰੀਤ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ 6 ਸਾਲਾ ਪੁੱਤ ਉਦੈਵੀਰ ਤੇ ਧੀ ਨਾਲ ਸੜਕ 'ਤੇ ਜਾ ਰਿਹਾ ਸੀ। ਇਸ ਦੌਰਾਨ 2 ਨੌਜਵਾਨਾਂ ਨੇ ਆ ਉਨ੍ਹਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿਤੀਆਂ । ਉਹ ਤਾਂ ਬਚ ਗਿਆ ਪਰ ਉਸ ਦੇ 6 ਸਾਲਾ ਪੁੱਤ ਨੂੰ ਗੋਲੀ ਲੱਗ ਗਈ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਹੁਣ ਪਰਿਵਾਰ ਦਾ ਰੋ- ਰੋ ਬੁਰਾ ਹਾਲ ਹੈ । ਫਿਲਹਾਲ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।