ਵੱਡੀ ਵਾਰਦਾਤ : ਮਾਮੂਲੀ ਲੜਾਈ ਨੇ ਲਿਆ ਖੂਨੀ ਰੂਪ , ਵਿਅਕਤੀ ਦੀਆਂ ਵੱਢਿਆ ਉਗਲਾਂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਟਾਲਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਮਾਮੂਲੀ ਲੜਾਈ ਨੂੰ ਲੈ ਕੇ ਕੁਝ ਲੋਕ ਵਲੋਂ 1 ਵਿਅਕਤੀ ਦੀਆਂ ਉਗਲਾਂ ਵੱਢ ਦਿੱਤੀਆਂ ਗਈਆਂ ਹਨ। ਜਖ਼ਮੀ ਹਾਲਤ 'ਚ ਸ਼ਿਵ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤ ਦੀ ਇਲਾਕੇ 'ਚ ਕਿਸੇ ਨੌਜਵਾਨ ਨਾਲ ਲੜਾਈ ਹੋ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਘਟਨਾ ਸੀ ਸੂਚਨਾ ਪੁਲਿਸ ਨੂੰ ਦਿੱਤੀ । ਉਨ੍ਹਾਂ ਨੇ ਕਿਹਾ ਕਿ ਜਦੋ ਉਹ ਪੁਲਿਸ ਨੂੰ ਸੂਚਨਾ ਦੇਣ ਤੋਂ ਬਾਅਦ ਘਰ ਵਾਪਸ ਆ ਰਹੇ ਸਨ ਤਾਂ ਦੂਜੀ ਧਿਰ ਦੇ ਲੋਕਾਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਦੀਆਂ ਉਗਲਾਂ ਵੱਢਿਆ ਗਈਆਂ। ਉਨ੍ਹਾਂ ਨੇ ਕਿਹਾ ਮੇਰੇ ਪੁੱਤ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਇਸ ਮਾਮਲੇ 'ਚ ਕੁਝ ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ ।