ਵੱਡੀ ਵਾਰਦਾਤ : ਅਣਪਛਾਤੀਆਂ ਵਲੋਂ ਵਿਅਕਤੀ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਟਾਲਾ ਦੇ ਪਿੰਡ ਚੋਣੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕੁਝ ਅਣਪਛਾਤੀਆਂ ਵਲੋਂ ਇੱਕ ਵਿਅਕਤੀ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਤਨੀ ਭਜਨ ਕੌਰ ਨੇ ਦੱਸਿਆ ਕਿ ਮੇਰਾ ਪਤੀ ਹਰਭਜਨ ਸਿੰਘ ਆਪਣੇ ਘਰ ਦੇ ਵਿਹੜੇ 'ਚ ਸੁੱਤਾ ਪਿਆ ਸੀ। ਇਸ ਦੌਰਾਨ ਦੇਰ ਰਾਤ ਕੁਝ ਮੋਟਰਸਾਈਕਲਾਂ 'ਤੇ ਸਵਾਰ ਅਣਪਛਾਤੇ ਵਿਅਕਤੀ ਆਏ, ਜਿਨ੍ਹਾਂ ਨੇ ਘਰ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ । ਉਨ੍ਹਾਂ ਨੇ ਦੱਸਿਆ ਕਿ ਜਦੋ ਮੇਰੇ ਪਤੀ ਨੇ ਗੋਲੀਆਂ ਦੀ ਆਵਾਜ਼ ਸੁਣ ਤੇ ਉੱਠੇ 'ਤੇ ਗੇਟ ਵੱਲ ਚਲੇ ਗਏ ।ਦੇਖਦੇ ਹੀ ਦੇਖਦੇ ਅਣਪਛਾਤੇ ਵਿਅਕਤੀਆਂ ਨੇ ਹੋਰ ਗੋਲੀਆਂ ਚਲਾ ਦਿੱਤੀਆਂ, ਜੋ ਕਿ ਹਰਭਜਨ ਸਿੰਘ ਦੀ ਛਾਤੀ 'ਚ ਲੱਗੀਆਂ। ਜਿਸ ਨਾਲ ਉਨ੍ਹਾਂ ਦੀ ਮੌਕੇ 'ਤੇ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਨੇ ਅਣਪਛਾਤੇ ਵਿਕਅਤੀਆਂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ ।