ਵੱਡੀ ਵਾਰਦਾਤ : ਢਾਬੇ ‘ਤੇ ਰੋਟੀ ਖਾਂਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਪੂਰਥਲਾ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਰੋਜ਼ੀ -ਰੋਟੀ ਲਈ ਮਨੀਲਾ ਗਏ ਨਡਾਲਾ 'ਚ ਪਿੰਡ ਰੰਧਾਵਾ ਦੇ ਨੌਜਵਾਨ ਦਾ ਗੋਲੀ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੇ ਪਿਤਾ ਪ੍ਰੇਮ ਸਿੰਘ ਨੇਦੱਸਿਆ ਕਿ ਮੇਰਾ ਪੁੱਤ ਨਿਸ਼ਾਨ ਸਿੰਘ 4 ਸਾਲ ਪਹਿਲਾਂ ਹੀ ਮਨੀਲਾ ਗਿਆ ਸੀ ਤੇ ਬੀਤੀ ਦਿਨੀਂ ਉਥੋਂ ਫੋਨ ਆਇਆ ਕਿ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਮੇਰਾ ਪੁੱਤ ਕੰਮ ਤੋਂ ਬਾਅਦ ਸ਼ਾਮ ਸਮੇ ਆਪਣੇ ਦੋਸਤਾਂ ਨਾਲ ਢਾਬੇ 'ਤੇ ਰੋਟੀ ਖਾਣ ਗਿਆ ਸੀ। ਇਸ ਦੌਰਾਨ ਉੱਥੇ ਇੱਕ ਵਿਅਕਤੀ ਨੇ ਉਸ ਦੇ ਸਿਰ 'ਚ ਗੋਲੀ ਮਾਰ ਦਿੱਤੀ, ਜਿਸ ਕਾਰਨ ਨਿਸ਼ਾਨ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ । ਪਰਿਵਾਰਿਕ ਮੈਬਰਾਂ ਵਲੋਂ ਨੌਜਵਾਨ ਦੀ ਮ੍ਰਿਤਕ ਦੇਹ ਜਲਦ ਪਿੰਡ ਲਿਆਉਣ ਦੀ ਸਰਕਾਰ ਕੋਲੋਂ ਮੰਗ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..