ਵੱਡੀ ਵਾਰਦਾਤ : ਮਾਮੂਲੀ ਲੜਾਈ ਤੋਂ ਬਾਅਦ ਨਿਹੰਗ ਸਿੰਘਾਂ ਨੇ ਨੌਜਵਾਨ ਦਾ ਕੀਤਾ ਬੇਰਹਿਮੀ ਨਾਲ ਕਤਲ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਮੁਕਤਸਰ ਸਾਹਿਬ ਦੇ ਅਬੋਹਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸੰਗਤਪੁਰਾ ਬਸਤੀ ਵਿੱਚ ਮਾਮੂਲੀ ਲੜਾਈ ਤੋਂ ਬਾਅਦ ਨਿਹੰਗ ਸਿੰਘਾਂ ਨੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਹੈਪੀ ਉਮਰ 24 ਸਾਲ ਦੇ ਰੂਪ ਵਿੱਚ ਹੋਈ ਹੈ। ਦੱਸਿਆ ਜਾ ਰਿਹਾ ਮਾਮੂਲੀ ਲੜਾਈ ਹੋਣ ਤੋਂ ਬਾਅਦ ਗੁਆਂਢ 'ਚ ਰਹਿ ਰਹੇ ਨਿਹੰਗ ਸਿੰਘਾਂ ਨੇ ਬਰਛਾ ਮਾਰ ਕੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਨੌਜਵਾਨ ਹੈਪੀ ਗਾਰਮੈਟ੍ਸ ਦੀ ਦੁਕਾਨ 'ਤੇ ਕੰਮ ਕਰਦਾ ਸੀ, ਉਸ ਦੀ ਮਾਮੂਲੀ ਗੱਲ ਨੂੰ ਲੈ ਕੇ ਲੜਾਈ ਹੋਈ ਕਿ ਨਿਹੰਗ ਸਿੰਘਾਂ ਨੇ ਨੌਜਵਾਨ ਦੇ ਬਰਛੇ ਮਾਰ -ਮਾਰ ਕੇ ਕਤਲ ਕਰ ਦਿੱਤਾ। ਜਖ਼ਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ ,ਉੱਥੇ ਡਾਕਟਰਾਂ ਵੱਲੋ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।