ਵੱਡੀ ਵਾਰਦਾਤ : ਪਤਨੀ ਨੂੰ ਮਾਰਨ ਤੋਂ ਬਾਅਦ ਧੀ ਦਾ ਕੀਤਾ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੰਡੀਗੜ੍ਹ ਤੋਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ , ਜਿਥੇ ਇਕ ਵਿਅਕਤੀ ਨੇ ਪਾਣੀ ਪਤਨੀ ਤੇ ਧੀ ਦਾ ਕਤਲ ਕਰ ਦਿੱਤਾ ਹੈ। ਜਿਸ ਤੋਂ ਬਾਅਦ ਆਪ ਹੀ ਫਾਹਾ ਲੱਗਾ ਕੇ ਖ਼ੁਦਕੁਸ਼ੀ ਕਰ ਲਈ ਹੈ । ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਨੇ ਤੇਜ਼ਧਾਰ ਹਥਿਆਰ ਨਾਲ ਪਤਨੀ ਦਾ ਗਲਾ ਵੱਢ ਕੇ ਕਤਲ ਕਰਨ ਤੋਂ ਬਾਅਦ ਆਪਣੀ ਧੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਹੈ। ਉਹ ਮੂਲ ਤੋਰ ਤੇ ਨੇਪਾਲ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਫਿਲਹਾਲ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚ ਗਈ ਹੈ ਜਦੋ ਪੁਲਿਸ ਨੇ ਕਮਰੇ ਦੇ ਅੰਦਰ ਦੇਖਿਆ ਤਾਂ ਤਿੰਨਾਂ ਦੀਆਂ ਲਾਸ਼ਾ ਪਈਆਂ ਹੋਇਆ ਸੀ।

ਮ੍ਰਿਤਕਾਂ ਦੀ ਪਛਾਣ ਦੋਸ਼ੀ ਰੇਸ਼ਮ ਪਤਨੀ ਪੂਜਾ ਤੇ 2 ਸਾਲ ਦੀ ਧੀ ਸਿਮੋਨ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਦੋਸ਼ੀ ਰੇਸ਼ਮ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਕਤਲ ਦੇ ਕਾਰਨਾਂ ਦਾ ਸ਼ਪਸ਼ਟ ਨਹੀਂ ਹੋਇਆ ਹੈ। ਇਹ ਪਰਿਵਾਰ ਕੁਝ ਦਿਨ ਪਹਿਲਾ ਹੀ ਚੰਡੀਗੜ੍ਹ ਰਹਿਣ ਲਈ ਆਇਆ ਸੀ ਜਦੋ ਉਨ੍ਹਾਂ ਨੇ ਕਮਰੇ ਵਿਚੋ ਪਾਣੀ ਨਿਕਲ ਰਿਹਾ ਸੀ ਤਾਂ ਗੁਆਂਢੀ ਨੇ ਦਰਵਾਜਾ ਖੜਕਾਇਆ ਤਾਂ ਉਨ੍ਹਾਂ ਨੇ ਦਰਵਾਜਾ ਨਹੀਂ ਖਿਲਿਆ ਸੀ। ਉਨ੍ਹਾਂ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਅਧਿਕਾਰੀਆਂ ਨੇ ਜਦੋ ਦਰਵਾਜ਼ਾ ਤੋੜਿਆ ਤਾਂ ਅੰਦਰੋਂ ਲਾਸ਼ ਬਰਾਮਦ ਹੋਇਆ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਦੀ ਪੁਲਿਸ ਨੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਜਾਣਕਾਰੀ ਦੇ ਦਿੱਤੀ ਹੈ।