ਵੱਡੀ ਘਟਨਾ : ਗੋਲੀ ਲੱਗਣ ਨਾਲ ASI ਦੀ ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੰਬੀ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਥਾਣੇ 'ਚ ਤਾਇਨਾਤ ASI ਦੀ ਡਿਊਟੀ ਦੌਰਾਨ ਮੌਤ ਹੋ ਗਈ। ਮ੍ਰਿਤਕ ASI ਦੀ ਪਛਾਣ ਬਲਰਾਜ ਸਿੰਘ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਡਿਊਟੀ ਦੌਰਾਨ ਅਚਾਨਕ ਗੋਲੀ ਚੱਲਣ ਕਾਰਨ ASI ਬਲਰਾਜ ਸਿੰਘ ਦੀ ਮੌਤ ਹੋ ਗਈ। ਅਧਿਕਾਰੀਆਂ ਵਲੋਂ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ । ਫਿਲਹਾਲ ਗੋਲੀ ਲੱਗਣ ਦੇ ਕਾਰਨਾਂ ਬਾਰੇ ਕੁਝ ਪਤਾ ਨਹੀਂ ਲੱਗਾ । ਪੁਲਿਸ ਅਧਿਕਾਰੀਆਂ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।