ਵੱਡੀ ਘਟਨਾ : ASI ਨੇ ਆਪਣੀ ਪਤਨੀ ਤੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਦੇ ਪਿੰਡ ਭੰਬਲੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਇੱਕ ਪੰਜਾਬ ਪੁਲਿਸ ਦੇ ASI ਭੁਪਿੰਦਰ ਸਿੰਘ ਨੇ ਆਪਣੀ ਪਤਨੀ ਤੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ । ਮ੍ਰਿਤਕਾ ਦੀ ਪਛਾਣ ਬਲਜੀਤ ਕੌਰ ਤੇ ਬਲਪ੍ਰੀਤ ਸਿੰਘ ਦੇ ਰੂਪ 'ਚ ਹੋਈ ਹੈ। ਜਾਣਕਾਰੀ ਅਨੁਸਾਰ ਪੁਲਿਸ ਅਧਿਕਾਰੀ ਅੰਮ੍ਰਿਤਸਰ ਵਿੱਚ ਕਿਸੇ ਉੱਚ ਅਧਿਕਾਰੀ ਦੀ ਸੁਰੱਖਿਆ ਲਈ ਤਾਇਨਾਤ ਹੈ। ਦੋਸ਼ੀ ਭੁਪਿੰਦਰ ਸਿੰਘ ਦੋਵਾਂ ਦਾ ਕਤਲ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਤਿੱਬੜ ਦੇ ਅਧੀਨ ਪੈਂਦੇ ਪਿੰਡ ਭੰਬਲੀ ਦੇ ਰਹਿਣ ਵਾਲੇ ASI ਭੁਪਿੰਦਰ ਸਿੰਘ ਵਲੋਂ ਸਵੇਰ ਦੇ ਸਮੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ ਤੇ ਪਹੁੰਚ ਦੋਵਾਂ ਦੀ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀ ASI ਭਾਲ ਸ਼ੁਰੂ ਕਰ ਦਿੱਤੀ ਹੈ ।