ਵੱਡੀ ਘਟਨਾ : ਅੰਮ੍ਰਿਤਧਾਰੀ ਨੌਜਵਾਨ ਦੀ ਬਾਥਰੂਮ ‘ਚੋ ਮਿਲੀ ਲਾਸ਼…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਅੰਨਦਪੁਰ ਸਾਹਿਬ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਜਿੱਥੇ ਹੋਲਾ ਮਹੱਲਾ ਦੌਰਾਨ ਆਪਣੇ ਦੋਸਤਾਂ ਨਾਲ ਗਏ ਅੰਮ੍ਰਿਤਧਾਰੀ ਨੌਜਵਾਨ ਦੀ ਲਾਸ਼ ਗੁਰੂਦੁਆਰਾ ਸਾਹਿਬ ਦੇ ਬਾਥਰੂਮ 'ਚੋ ਬਰਾਮਦ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਦੇ ਰੂਪ 'ਚ ਹੋਈ ਹੈ, ਜੋ ਕਿ ਮੁਕਤਸਰ ਦੇ ਕੋਟਕਪੂਰਾ ਵਿਖੇ ਗੁਰੂ ਤੇਗ ਬਹਾਦਰ ਨਗਰ 'ਚਆਪਣੇ ਮਾਮੇ ਨਾਲ ਰਹਿੰਦਾ ਸੀ। ਮ੍ਰਿਤਕ ਦੇ ਮਾਮਾ ਸੁਖਦੇਵ ਸਿੰਘ ਨੇ ਕਿਹਾ ਕਿ 3 ਦਿਨ ਪਹਿਲਾਂ ਉਨ੍ਹਾਂ ਦਾ ਭਾਣਜਾ ਗੁਰਪ੍ਰੀਤ ਸਿੰਘ ਆਪਣੇ ਦੋਸਤਾਂ ਨਾਲ ਸ੍ਰੀ ਅੰਦਰਪੁਰ ਸਾਹਿਬ ਹੋਲਾ ਮਹੱਲਾ ਵਿੱਚ ਮੱਥਾ ਟੇਕਣ ਗਿਆ ਸੀ ਪਰ ਹੁਣ ਸਾਨੂੰ ਸੂਚਨਾ ਮਿਲੀ ਹੈ ਕਿ ਕਿ ਗੁਰਪ੍ਰੀਤ ਸਿੰਘ ਦੀ ਗੁਰਦੁਆਰਾ ਸਾਹਿਬ ਦੇ ਬਾਥਰੂਮ 'ਚੋ ਲਾਸ਼ ਮਿਲੀ ਹੈ।

ਸੁਖਦੇਵ ਸਿੰਘ ਨੇ ਕਿਹਾ ਕਿ ਜਦੋ ਉਨ੍ਹਾਂ ਨੇ ਗੁਰਪ੍ਰੀਤ ਦੇ ਦੋਸਤਾਂ ਨੂੰ ਫੋਨ ਕੀਤਾ ਤਾਂ ਉਨ੍ਹਾਂ ਨੇ ਆਪਣਾ ਫੋਨ ਬੰਦ ਕਰ ਦਿੱਤਾ । ਪਰਿਵਾਰਿਕ ਮੈਬਰਾਂ ਨੇ ਕਤਲ ਦਾ ਸ਼ੱਕ ਜ਼ਾਹਿਰ ਕੀਤਾ ਹੈ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ ।ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਵੀ ਕੈਨੇਡਾ ਤੋਂ ਆਏ ਸਿੱਖ ਨੌਜਵਾਨ ਪ੍ਰਦੀਪ ਸਿੰਘ ਦਾ ਲੜਾਈ ਤੋਂ ਬਾਅਦ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ।