ਵੱਡੀ ਵਾਰਦਾਤ : ਭਰਾ ਨੇ ਭੈਣ ਤੇ ਜੀਜੇ ‘ਤੇ ਚਲਾਈਆਂ ਗੋਲੀਆਂ,ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਪੀਰ ਰੋਡ ਕੋਲ ਦੇਰ ਰਾਤ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਨੇ ਆਪਣੀ ਭੈਣ ਤੇ ਉਸ ਦੇ ਪਤੀ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਤੋਂ ਬਚਣ ਲਈ ਪਤੀ- ਪਤਨੀ ਉੱਥੋਂ ਭੱਜ ਗਏ । ਦੱਸਿਆ ਜਾ ਰਿਹਾ ਇਸ 'ਚ ਨਵ ਵਿਆਹੁਤਾ ਦੇ 3 ਗੋਲੀਆਂ ਲੱਗ ਗਈਆਂ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਉਸ ਦੇ ਪਤੀ ਰਵੀ ਦੇ 2 ਗੋਲੀਆਂ ਲੱਗੀਆਂ ਹਨ । ਜਿਸ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ । ਗੋਲੀਬਾਰੀ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਗੋਲੀਆਂ ਚਲਾਉਣ ਵਾਲੇ ਨੌਜਵਾਨ ਦੀ ਪਛਾਣ ਸੂਰਜ ਦੇ ਰੂਪ 'ਚ ਹੋਈ ਹੈ । ਫਿਲਹਾਲ ਪੁਲਿਸ ਵਲੋਂ ਦੋਸ਼ੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਹਾਲੇ ਕੋਈ ਪੁਸ਼ਟੀ ਨਹੀ ਕੀਤੀ ਗਈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।