ਵੱਡੀ ਵਾਰਦਾਤ : ਰਾਤ ਨੂੰ ਸੌ ਰਹੇ 2 ਚੌਕੀਦਾਰਾਂ ਦਾ ਬੇਰਹਿਮੀ ਨਾਲ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਿਉਹਾਰਾਂ ਦੇ ਸੀਜ਼ਨ ਕਰਕੇ ਪੁਲਿਸ ਪ੍ਰਸ਼ਾਸਨ ਵਲੋਂ ਜਗ੍ਹਾ ਜਗ੍ਹਾ 'ਤੇ ਚੋਕੀਦਾਰ ਲਗਾਏ ਗਏ ਹਨ। ਇਸ ਦੌਰਾਨ 2 ਚੌਕੀਦਾਰਾਂ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਦੱਸਿਆ ਜਾ ਰਿਹਾ ਮਲੋਟ ਰੋਡ ਤੇ ਇਕ ਸੌ ਰਹੇ ਬਜ਼ੁਰਗ ਚੋਕੀਦਾਰ ਦਾ ਅਣਪਛਾਤੇ ਲੋਕਾਂ ਨੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਹੈ। ਜਦਕਿ ਮਾਨਸਾ ਰੋਡ ਤੇ ਸੌ ਰਹੇ ਇਕ ਵਿਅਕਤੀ ਦੀ ਕਿਸੇ ਨੇ ਇੰਟ ਮਾਰ ਕੇ ਕਤਲ ਕਰ ਦਿੱਤਾ ।ਦੋਵੇ ਲਾਸ਼ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਵਲੋਂ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਬਠਿੰਡਾ ਮਲੋਟ ਰੋਡ 'ਤੇ ਨਾਮ ਚਰਚਾ ਘਰ ਦੇ ਕੋਲ ਇਕ ਚੋਕੀਦਾਰ ਦਾ ਕਤਲ ਕਰ ਦਿੱਤਾ ਗਿਆ ਹੈ ।ਮਿਲਣ ਤੇ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਅਜਮੇਰ ਸਿੰਘ ਦੇ ਰੂਪ ਵਿੱਚ ਹੋਈ ਹੈ । ਦੂਸਰੀ ਘਟਨਾ ਬਠਿੰਡਾ ਦੇ ਮਾਨਸਾ ਰੋਡ ਤੇ ਜੱਸੀ ਪੋ ਵਾਲੀ ਵਿੱਚ ਇਕ ਵੱਡੇ ਵਿੱਚ ਜੀ. ਸੀ. ਬੀ ਮਸ਼ੀਨਾਂ ਦੀ ਰੱਖਵਾਲੀ ਕਰਨ ਵਾਲੇ ਵਿਅਕਤੀ ਦਾ ਇੰਟ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਗੁਰਦਾਸ ਸਿੰਘ ਦੇ ਰੂਪ ਵਿੱਚ ਹੋਈ ਹੈ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।