ਵੱਡੀ ਵਾਰਦਾਤ : ਪ੍ਰੇਮੀ -ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ, ਜਾਣੋ ਪੂਰਾ ਮਾਮਲਾ

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਰਨਾਲਾ ਦੇ ਪਿੰਡ ਠੀਕਰੀਵਾਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਇੱਕ ਨੌਜਵਾਨ ਦੀ ਲਾਸ਼ ਪਿੰਡ ਦੇ ਇੱਕ ਘਰ ਦੇ ਬਾਹਰੋਂ ਮਿਲੀ ,ਜਿਸ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ । ਜਦਕਿ ਉਸ ਦੀ ਪ੍ਰੇਮਿਕਾ ਦੀ ਲਾਸ਼ ਉਸ ਦੇ ਘਰੋਂ ਹੀ ਬਰਾਮਦ ਹੋਈ। ਮ੍ਰਿਤਕਾਂ ਦੀ ਪਛਾਣ ਗੁਰਦੀਪ ਸਿੰਘ ਤੇ ਮਨਪ੍ਰੀਤ ਕੌਰ ਦੇ ਰੂਪ 'ਚ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।

ਜਾਂਚ 'ਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਕੁੜੀ ਮੁੰਡੇ ਦੇ ਪ੍ਰੇਮ ਸਬੰਧ ਸਨ ।ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।ਪੁਲਿਸ ਅਧਿਕਾਰੀ ਸਤਬੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਪਿੰਡ ਠੀਕਰੀਵਾਲਾ 'ਚ ਦੋਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਕੁੜੀ ਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ, ਜਦਕਿ ਗੁਰਦੀਪ ਸਿੰਘ ਦਾ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕਤਲ ਕੀਤਾ ਗਿਆ। ਜਾਂਚ 'ਚ ਸਾਹਮਣੇ ਆਇਆ ਹੈ ਕਿ ਦੋਵਾਂ ਦੇ ਪ੍ਰੇਮ ਸਬੰਧ ਸਨ ।ਬੀਤੀ ਦਿਨੀਂ ਗੁਰਦੀਪ ਸਿੰਘ ਮਨਪ੍ਰੀਤ ਕੌਰ ਦੇ ਘਰ ਆਇਆ ਹੋਇਆ ਸੀ। ਇਸ ਦੌਰਾਨ ਮਨਪ੍ਰੀਤ ਕੌਰ ਦੇ ਪਿਤਾ ਨੇ ਦੋਵਾਂ ਨੂੰ ਦੇਖ ਲਿਆ। ਜਿਸ ਤੋਂ ਬਾਅਦ ਉਸ ਨੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ । ਫਿਲਹਾਲ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।