ਵੱਡੀ ਵਾਰਦਾਤ : ਖੇਤਾਂ ‘ਚ ਝੋਨਾ ਲਗਾਉਣ ਦੀ ਤਿਆਰੀ ਕਰ ਰਹੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਕੋਦਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪਿੰਡ ਲੱਧੇਵਾਲੀ ਕੋਲ ਦੇਰ ਰਾਤ ਇੱਕ ਵਿਅਕਤੀ ਦਾ 5 ਹਮਲਾਵਰਾਂ ਵਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਵਿਅਕਤੀ ਦੀ ਪਛਾਣ ਕੁਲਵਿੰਦਰ ਸਿੰਘ ਦੇ ਰੂਪ 'ਚ ਹੋਈ ਹੈ। ਪੁਲਿਸ ਅਨੁਸਾਰ ਕੁਲਵਿੰਦਰ ਸਿੰਘ ਦੇਰ ਰਾਤ ਆਪਣੇ ਖੇਤਾਂ 'ਚ ਝੋਨਾ ਲਗਾਉਣ ਦੀ ਤਿਆਰੀ ਕਰ ਰਿਹਾ ਸੀ। ਇਸ ਦੌਰਾਨ 2 ਕਾਰਾ ਵਿੱਚ 5 ਕਰੀਬ ਆਏ ਹਮਲਾਵਰਾਂ ਵਲੋਂ ਕੁਲਵਿੰਦਰ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ ,ਜਿਸ ਕਰਕੇ ਉਹ ਗੰਭੀਰ ਜਖ਼ਮੀ ਹੋ ਗਿਆ। ਮੌਕੇ 'ਤੇ ਉਸ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ, ਉੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲਾ ਦਰਜ਼ ਕਰਕੇ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ,ਜਦਕਿ ਬਾਕੀ ਫਰਾਰ ਦੱਸੇ ਜਾ ਰਹੇ ਹਨ ।