ਵੱਡੀ ਵਾਰਦਾਤ : ਸੁੱਤੇ ਪਏ ਹੋਮਗਾਰਡ ਦਾ ਹੋਇਆ ਬੇਰਹਿਮੀ ਨਾਲ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜ਼ੀਰਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਹੋਮਗਾਰਡ ਸੁਖਚੈਨ ਸਿੰਘ ਦਾ ਬੇਰਹਿਮੀ ਨਾਲ ਕਤਲ ਹੋ ਗਿਆ ਹੈ। ਕਤਲ ਉਸ ਸਮੇ ਹੋਇਆ ਜਦੋ ਉਹ ਆਪਣੇ ਘਰ ਦੇ ਬਾਹਰ ਸੁੱਤਾ ਪਿਆ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕੀ ਉਨ੍ਹਾਂ ਨੂੰ ਸਵੇਰੇ ਸੂਚਨਾ ਮਿਲੀ ਕਿ ਪਿੰਡ ਬੁਲ੍ਹੇ ਵਿਖੇ ਕਤਲ ਹੋਇਆ ਹੈ। ਜਿਸ ਦੇ ਚਲਦਿਆਂ ਉਨ੍ਹਾਂ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਪੁਲਿਸ ਨੇ ਕਿਹਾ ਸੁਖਚੈਨ ਸਿੰਘ ਦੇ ਸਿਰ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਗਏ ਸੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਰਪੰਚ ਨੇ ਕਿਹਾ ਕਿ ਉਨ੍ਹਾਂ ਨੇ ਪਿੰਡ ਇਕ ਹੋਮਗਾਰਡ ਸੁਖਚੈਨ ਸਿੰਘ ਦੀ ਮੌਤ ਹੋ ਗਈ ਹੈ । ਕੁਝ ਲੋਕਾਂ ਨੇ ਉਨ੍ਹਾਂ ਦੇ ਘਰ ਦਾਖਲ ਹੋ ਕੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਪੁਲਿਸ ਨੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰ ਲਿਆ ਹੈ ।