ਵੱਡੀ ਵਾਰਦਾਤ : ਮੇਲਾ ਦੇਖਣ ਗਏ ਨੌਜਵਾਨ ਨਾਲ ਬੇਰਹਿਮੀ ਨਾਲ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪਿੰਡ ਸਮਰਾੜੀ ਵਿਖੇ ਬਾਬਾ ਨੂਰ ਸ਼ਾਹ ਜੀ ਦੇ ਅਸਥਾਨ 'ਤੇ ਦੇਰ ਰਾਤ ਕੁਝ ਅਣਪਛਾਤੇ ਨੌਜਵਾਨਾਂ ਵਲੋਂ 23 ਸਾਲਾਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗਗਨਦੀਪ ਵਾਸੀ ਪਿੰਡ ਬੰਡਾਲਾ (ਜਲੰਧਰ) ਦੇ ਰੂਪ 'ਚ ਹੋਈ ਹੈ ।ਪੁਲਿਸ ਅਧਿਕਾਰੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਕਤਲ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ 'ਚ 8 ਨੌਜਵਾਨਾਂ ਦੇ ਸ਼ਾਮਲ ਹੋਣ ਦਾ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ ।ਇਨ੍ਹਾਂ 'ਚੋ 6 ਲੋਕਾਂ ਦੇ ਨਾਮ ਤਸਦੀਕ ਹੋ ਚੁੱਕੇ ਹਨ ਤੇ ਬਾਕੀਆਂ ਬਾਰੇ ਕਾਰਵਾਈ ਕੀਤੀ ਜਾ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਗਗਨਦੀਪ ਸਿੰਘ ਆਪਣੀ ਭੂਆ ਦੇ ਪਿੰਡ ਮੇਲਾ ਦੇਖਣ ਆਇਆ ਸੀ ਪਰ ਕੁਝ ਨੌਜਵਾਨਾਂ ਨੇ ਉਸ ਦਾ ਕਤਲ ਕਰ ਦਿੱਤਾ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

More News

NRI Post
..
NRI Post
..
NRI Post
..