ਵੱਡੀ ਘਟਨਾ : ਗੁਰੂਦੁਆਰਾ ਸਾਹਿਬ ‘ਤੇ ਕਬਜ਼ਾ ਕਰਨ ਲਈ ਚੱਲੀਆਂ ਗੋਲੀਆਂ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਦੇ ਪਿੰਡ ਜਰਖੜ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮੰਜੀ ਸਾਹਿਬ ਦੀ ਗੋਲਕ 'ਤੇ ਕਬਜ਼ਾ ਕਰਨ ਆਏ ਵਿਅਕਤੀਆਂ ਵਲੋਂ ਪੁਰਾਣ ਤਾਲਾ ਤੋੜ ਕੇ ਨਵਾਂ ਲਗਾ ਦਿੱਤਾ ਗਿਆ। ਜਦੋ ਲੋਕ ਇਕੱਠੇ ਹੋ ਗਏ ਤਾਂ ਦੋਸ਼ੀਆਂ ਨੇ ਹੰਗਾਮਾ ਕੀਤਾ ਤੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਹੀ ਕੁਝ ਵਿਅਕਤੀਆਂ ਵਲੋਂ ਗੁਰੂਦੁਆਰਾ ਸਾਹਿਬ ਦੇ ਬਾਹਰ ਖੜ੍ਹੇ ਵਾਹਨਾਂ ਨਾਲ ਭੰਨਤੋੜ ਕੀਤੀ ਗਈ। ਇਹ ਸਾਰੀ ਘਟਨਾ ਮੌਕੇ 'ਤੇ ਲੱਗੇ CCTV ਕਮਰੇ 'ਚ ਕੈਦ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ,ਜਦਕਿ ਬਾਕੀ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ । ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਪਰਮਦੀਪ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਸਰੂਪ ਸਿੰਘ, ਪਾਲ ਸਿੰਘ, ਗਗਨਦੀਪ ਸਿੰਘ ,ਹਰਬੰਸ ਸਿੰਘ ਤੇ ਅਜੇਪਾਲ ਸਿੰਘ ਦੇ ਰੂਪ 'ਚ ਹੋਈ ਹੈ ।ਇਨ੍ਹਾਂ ਦੇ ਬਾਕੀ ਸਾਥੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..