ਵੱਡੀ ਵਾਰਦਾਤ : ਬੇਰਹਿਮ ਪਿਤਾ ਨੇ ਆਪਣੀ ਹੀ 2 ਧੀਆਂ ਦਾ ਕੀਤਾ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਜਸਥਾਨ ਦੇ ਨਾਗੋਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਇੱਕ ਬੇਰਹਿਮ ਪਿਓ ਨੇ ਆਪਣੀਆਂ 2 ਧੀਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਦੌਰਾਨ ਉਸ ਨੇ ਆਪਣੀ ਪਤਨੀ ਤੇ ਭਾਣਜੇ ਨੂੰ ਗੰਭੀਰ ਜਖ਼ਮੀ ਕਰ ਦਿੱਤਾ। ਦੱਸਿਆ ਜਾ ਰਿਹਾ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ ,ਜਦਕਿ ਪਿੰਡ ਵਾਸੀਆਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਲਾਸ਼ਾ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ । ਬੀਤੀ ਦਿਨੀਂ ਪਿਓ ਨੇ ਆਪਣੀਆਂ ਧੀਆਂ ਮੀਰਾ ਤੇ ਰੇਖਾ ਨੂੰ ਕੁਹਾੜੀ ਨਾਲ ਵੱਢ ਦਿੱਤਾ । ਦੋਸ਼ੀ ਮਨਾਰਾਮ ਨੇ ਇਸ ਘਟਨਾ ਨੂੰ ਉਸ ਸਮੇ ਅੰਜਾਮ ਦਿੱਤਾ ,ਜਦੋ ਸਾਰੇ ਸੌਂ ਰਹੇ ਸਨ। ਜਖ਼ਮੀਆਂ ਨੂੰ ਜਖ਼ਮੀ ਹਾਲਤ ਵਿੱਚ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਕਤਲ ਦੇ ਕਾਰਨਾਂ ਬਾਰੇ ਹਾਲੇ ਕੋਈ ਖੁਲਾਸਾ ਨਹੀ ਹੋਇਆ ਹੈ ।