ਵੱਡੀ ਵਾਰਦਾਤ : ਅੰਬੇਡਕਰ ਜਯੰਤੀ ਮਨਾਉਣ ‘ਤੇ ਦਲਿਤ ਨੌਜਵਾਨ ਦਾ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁੰਬਈ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਅੰਬੇਡਕਰ ਜਯੰਤੀ ਮਨਾਉਣ ਤੇ 25 ਸਾਲਾਂ ਦਲਿਤ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਮਾਮਲੇ 'ਚ ਪੁਲਿਸ ਵਲੋਂ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ 2 ਦਿਨ ਪਹਿਲਾਂ ਪਿੰਡ ਬੋਦਰ ਹਵੇਲੀ 'ਚ ਵਾਪਰੀ ਸੀ । ਮ੍ਰਿਤਕ ਨੌਜਵਾਨ ਦੀ ਪਛਾਣ ਅਕਸ਼ੈ ਦੇ ਰੂਪ 'ਚ ਹੋਈ ਹੈ । ਸੂਤਰਾਂ ਅਨੁਸਾਰ ਅੰਬੇਡਕਰ ਜਯੰਤੀ ਮਨਾਉਣ ਨੂੰ ਲੈ ਕੇ ਨੌਜਵਾਨ ਦਾ ਕਤਲ ਕੀਤਾ ਗਿਆ । ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।