ਵੱਡੀ ਵਾਰਦਾਤ : ਨਸ਼ੇੜੀ ਪਤੀ ਨੇ ਪਤਨੀ ਦਾ ਕੀਤਾ ਬੇਰਹਿਮੀ ਨਾਲ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਰੀਦਕੋਟ ਤੋਂ ਇਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਈ ਹੈ, ਜਿਥੇ ਇਕ ਨਸ਼ੇੜੀ ਪਤੀ ਵਲੋਂ ਆਪਣੀ ਪਤਨੀ ਦਾ ਕਹੀ ਮਾਰ ਕੇ ਕਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਕਰਮਜੀਤ ਕੌਰ ਪਤਨੀ ਬਲਵੰਤ ਸਿੰਘ ਰੋਟੀ ਬਣਾ ਕੇ ਆਪਣੇ ਪਰਿਵਾਰ ਨੂੰ ਖਵਾ ਰਹੀ ਸੀ। ਜਿਸ ਤੋਂ ਬਾਅਦ ਕਰਮਜੀਤ ਕੌਰ ਨੇ ਕਿਹਾ ਕਿ ਮੈ ਆਪਣੇ ਵੱਲ ਧੋ ਲਵਾ ਜਦੋ ਉਹ ਵੱਲ ਧੋ ਲਈ ਗਈ ਤਾਂ ਉਸ ਦੇ ਪਤੀ ਨੇ ਕਹੀ ਮਾਰ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਇਸ ਘਟਨਾ ਤੋਂ ਬਾਅਦ ਉਸ ਦੇ ਬੱਚਿਆਂ ਨੇ ਰੋਲ ਪਾਇਆ ਤਾਂ ਗੁਆਂਢੀ ਉਨ੍ਹਾਂ ਨੇ ਘਰ ਵਿੱਚ ਇਕੱਠੇ ਗਏ। ਉਨ੍ਹਾਂ ਵਲੋਂ ਕਰਮਜੀਤ ਕੌਰ ਨੂੰ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ। ਜਿਥੇ ਉਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ ਹੈ। ਲੋਕਾਂ ਵਲੋਂ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।ਫਿਲਹਾਲ ਦੋਸ਼ੀ ਬਲਵੰਤ ਸਿੰਘ ਮੌਕੇ ਤੋਂ ਫਰਾਰ ਹੋ ਗਿਆ ਸੀ।ਮ੍ਰਿਤਕ ਆਪਣੇ ਪਿੱਛੇ 7 ਧੀਆਂ ਤੇ ਇਕ ਪੁੱਤ ਨੂੰ ਛੱਡ ਗਈ ਹੈ ।ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।