ਵੱਡੀ ਵਾਰਦਾਤ : ਪੁਰਾਣੀ ਰੰਜਿਸ਼ ਕਾਰਨ 20 ਸਾਲਾਂ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੁਸ਼ਿਆਰਪੁਰ ਤੋਂ ਰੂਹ ਕੰਬਾਊ ਘਟਨਾ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਪੈਟਰੋਲ ਪੰਪ 'ਤੇ ਪੁਰਾਣੀ ਰੰਜਿਸ਼ ਦੇ ਚੱਲਦੇ 20 ਸਾਲਾਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਕਤਲ ਦਿੱਤਾ ਗਿਆ। ਦੱਸਿਆ ਜਾ ਰਿਹਾ ਪਿੰਡ ਪੁੰਗੇ ਦੇਰ ਰਾਤ 1 ਵਜੇ ਦੇ ਕਰੀਬ ਰਿਲਾਇੰਸ ਪੈਟਰੋਲ ਪੰਪ 'ਤੇ ਤੇਲ ਪਵਾਉਣ ਆਏ, ਕੁਝ ਨੌਜਵਾਨਾਂ ਵਿਚਾਲੇ ਹੋਈ ਲੜਾਈ ਤੋਂ ਬਾਅਦ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ । ਮ੍ਰਿਤਕ ਨੌਜਵਾਨ ਦੀ ਪਛਾਣ ਤਨਵੇ ਸਿੰਘ ਵਾਸੀ ਹੁਸ਼ਿਆਰਪੁਰ ਦੇ ਰੂਪ 'ਚ ਹੋਈ ਹੈ। ਮੌਕੇ ਦੀ ਸਾਰੀ ਘਟਨਾ CCTV ਕੈਮਰੇ 'ਚ ਕੈਦ ਹੋ ਗਈ ।

ਜਾਣਕਾਰੀ ਅਨੁਸਾਰ ਦੇਰ ਰਾਤ ਪੈਟਰੋਲ ਪੰਪ 'ਤੇ 15 ਤੋਂ ਵੱਧ ਨੌਜਵਾਨ ਆਉਂਦੇ ਹਨ , ਇੱਥੇ ਤਨਵੇ ਵੀ ਆਪਣੇ 3 ਦੋਸਤਾਂ ਨਾਲ ਫਿਲਮ ਦੇਖ ਕੇ ਪੈਟਰੋਲ ਪਵਾਉਣ ਆਇਆ ਸੀ ।ਤਨਵੇ ਤੇ ਹਮਲਾਵਰਾਂ ਦੀ ਪੁਰਾਣੀ ਰੰਜਿਸ਼ ਸੀ। ਇਸ ਦੌਰਾਨ ਤਨਵੇ ਦੀ ਨੌਜਵਾਨਾਂ ਨੇ ਫਿਰ ਲੜਾਈ ਹੋ ਜਾਂਦੀ ਤੇ ਹਮਲਾਵਰਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲਾ ਦਰਜ਼ ਕਰ ਲਿਆ ਹੈ। ਪੁਲਿਸ ਨੇ ਦੋਸ਼ੀਆਂ ਦੀ ਭਾਲ ਲਈ ਛਾਪਮੇਰੀ ਸ਼ੁਰੂ ਕਰ ਦਿੱਤੀ ਹੈ ।