ਵੱਡੀ ਵਾਰਦਾਤ : ਪ੍ਰਾਪਰਟੀ ਖ਼ਾਤਰ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਜ਼ਮੀਨੀ ਵਿਵਾਦ ਨੂੰ ਲੈ ਕੇ ਵੱਡੇ ਭਰਾ ਨੇ ਆਪਣੀ ਪਤਨੀ ਨਾਲ ਮਿਲ ਕੇ ਛੋਟੇ ਭਰਾ ਦਾ ਕਤਲ ਕਰ ਦਿੱਤਾ। ਦੋਸ਼ੀਆਂ ਨੇ ਸਿਰ 'ਚ ਰਾਡਾਂ ਮਾਰ ਕਰ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ । ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਵੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਬਲਜੀਤ ਸਿੰਘ ਤੇ ਉਸ ਦੀ ਪਤਨੀ ਸੁਖਰਾਜ ਕੌਰ ਦੇ ਰੂਪ 'ਚ ਹੋਈ ਹੈ। ਪੁਲਿਸ ਨੇ ਰਾਜਵਿੰਦਰ ਸਿੰਘ ਦੀ ਲਾਹਸ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਭਰਾ 'ਚ ਜ਼ਮੀਨ ਨੂੰ ਲੈ ਕੇ ਲੜਾਈ ਚੱਲ ਰਹੀ ਸੀ। ਮਧੂਬਾਲਾ ਇਨਕਲੇਵ 'ਚ ਰਹਿਣ ਵਾਲੇ ਦੋਵੇ ਭਰਾ ਵੱਖ ਵੱਖ ਮੰਜਲਾ 'ਤੇ ਰਹਿੰਦੇ ਸੀ। ਪਿਤਾ ਨੇ ਸਾਰੀ ਪ੍ਰਾਪਤੀ ਰਾਜਵਿੰਦਰ ਸਿੰਘ ਦੇ ਨਾਮ ਕਰ ਦਿੱਤੀ। ਜਿਸਦੇ ਚਲਦੇ ਦੋਵਾਂ ਵਿਚਾਲੇ ਲੜਾਈ ਚਲਦੀ ਰਹਿੰਦੀ ਸੀ । ਰਾਜਵਿੰਦਰ ਦੇ ਭਰਾ ਬਲਜੀਤ ਸਿੰਘ ਨੇ ਇਸ ਮਾਮਲੇ ਨੂੰ ਲੈ ਕੇ ਕੋਰਟ ਕੇਸ ਵੀ ਕੀਤਾ ਸੀ। ਜ਼ਮੀਨ ਦੇ ਵਿਵਾਦ ਨੂੰ ਲੈ ਕੇ ਫਿਰ ਦੋਵਾਂ 'ਚ ਲੜਾਈ ਹੋ ਗਈ ਸੀ । ਜਿਸ ਤੋਂ ਬਾਅਦ ਬਲਜੀਤ ਸਿੰਘ ਨੇ ਆਪਣੀ ਪਤਨੀ ਨਾਲ ਮਿਲ ਕੇ ਰਾਜਵਿੰਦਰ ਸਿੰਘ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਵਲੋਂ ਦੋਵਾਂ ਦੋਸ਼ੀਆਂ ਕੋਲੋਂ ਪੁੱਛਗਿੱਛ ਕੀਤੀ ਜ ਰਹੀ ਹੈ ।