ਵੱਡੀ ਵਾਰਦਾਤ : ਹੋਲੀ ਮੌਕੇ 2 ਧੀਆਂ ਦੇ ਪਿਓ ਦਾ ਬੇਰਹਿਮੀ ਨਾਲ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਟਰਾਂਸਪੋਰਟ ਨਗਰ ਵਿੱਚ ਇੱਕ ਵਿਅਕਤੀ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਆਪਣੇ ਚਾਚੇ ਨੂੰ ਹਮਲਾਵਰਾਂ ਤੋਂ ਬਚਾਉਣ ਆਇਆ ਸੀ ਪਰ ਹਮਲਾਵਰਾਂ ਨੇ ਉਸ 'ਤੇ ਚਾਕੂ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ ਮਨੋਜ ਦੇ ਰੂਪ 'ਚ ਹੋਈ ਹੈ, ਜੋ ਬਿਹਾਰ ਦਾ ਰਹੀ ਵਾਲਾ ਹੈ । ਉਹ ਇਸ ਸਮੇ ਲਡੇਵਾਲੀ ਵਿੱਚ ਰਹਿ ਰਿਹਾ ਸੀ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਤੇ ਪਹੁੰਚ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਵਲੋਂ ਇਸ ਮਾਮਲੇ ਵਿੱਚ 2 ਹੋਰ ਵਿਕਅਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ।

ਪਰਿਵਾਰਿਕ ਮੈਬਰਾਂ ਨੇ ਕਿਹਾ ਕਿ ਮਨੋਜ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀ ਸੀ। ਮ੍ਰਿਤਕ ਦੇ ਭਰਾ ਨੇ ਕਿਹਾ ਉਸ ਦਾ ਚਾਚਾ ਟਰਾਂਸਪੋਰਟ ਨਗਰ ਵਿੱਚ ਕੰਮ ਕਰਦਾ ਹੈ। ਚਾਚੇ ਨੇ ਮਨੋਜ ਨੂੰ ਬੁਲਾ ਕਿਹਾ ਕਿ ਕੁਝ ਲੋਕਾਂ ਨੇ ਉਸ 'ਤੇ ਹਮਲਾ ਕੀਤਾ ਹੈ, ਉਸ ਨੂੰ ਬਚਾਓ। ਉਹ ਉਸ ਨਾਲ ਕੁੱਟਮਾਰ ਕਰ ਰਹੇ ਹਨ ।ਚਾਚੇ ਦੀ ਗੱਲ ਸੁਣ ਮਨੋਜ ਉਨ੍ਹਾਂ ਦੇ ਕੋਲ ਟਰਾਂਸਪੋਰਟ ਨਗਰ ਚਲਾ ਗਿਆ। ਮਨੋਜ ਨੇ ਦੇਖਿਆ ਕਿ ਕੁਝ ਲੋਕ ਉਸ ਦੇ ਚਾਚੇ ਨੂੰ ਘੇਰ ਕੇ ਕੁੱਟ ਰਹੇ ਸਨ, ਜਦੋ ਮਨੋਜ ਨੇ ਆਪਣੇ ਚਾਚੇ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਅਣਪਛਾਤੇ ਵਿਕਅਤੀਆਂ ਨੇ ਮਨੋਜ ਤੇ ਚਾਕੂ ਨਾਲ ਹਮਲਾ ਕਰ ਦਿੱਤਾ ।ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ।ਫਿਲਹਾਲ ਪੁਲਿਸ ਵਲੋਂ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ ।