ਵੱਡੀ ਘਟਨਾ : ਪਿਤਾ ਨੇ ਆਪਣੀ ਹੀ 2 ਧੀਆਂ ਨੂੰ ਮਾਰੀ ਗੋਲੀ, ਦੋਸ਼ੀ ਫਰਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਕਿਸਤਾਨ ਦੇ ਪੰਜਾਬ ਸੂਬੇ ਦੇ ਕਸੂਰ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਪਿਤਾ ਨੇ ਆਪਣੀਆਂ 2 ਧੀਆਂ ਨੂੰ ਝੂਠੇ ਹੰਕਾਰ ਖ਼ਾਤਰ ਗੋਲੀ ਮਾਰ ਦਿੱਤੀ। ਦੋਸ਼ੀ ਦੀ ਪਛਾਣ ਸਈਦ ਦੇ ਰੂਪ 'ਚ ਹੋਈ ਹੈ। ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚ ਲਾਸ਼ਾ ਨੂੰ ਕਬਜ਼ੇ ਵਿਚ ਲੈ ਕੇ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ । ਅਜਿਹੀ ਇੱਕ ਹੋਰ ਘਟਨਾ ਸਾਹਮਣੇ ਆਈ ਸੀ ,ਜਿਸ 'ਚ 12 ਸਾਲ ਮੁੰਡੇ ਨੇ ਆਪਣੀ ਮਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ।