ਵੱਡੀ ਵਾਰਦਾਤ : ਦੋਸਤਾਂ ਨੇ ਪਾਰਟੀ ਦੇ ਬਹਾਨੇ ਬੁਲਾ ਕੀਤਾ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਮੰਡੀ ਰੋਡ ਤੇ ਨੌਜਵਾਨ ਦਾ ਉਸ ਦੇ ਦੋਸਤਾਂ ਨੇ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ 2 ਦਿਨ ਤੋਂ ਲਾਪਤਾ ਨੌਜਵਾਨ ਦਾਨਿਸ਼ ਦੀ ਲਾਸ਼ ਪੁਲਿਸ ਨੂੰ ਅੱਜ ਫਾਟਕ ਕੋਲੋਂ ਬਰਾਮਦ ਹੋਈ ਹੈ। ਪੁਲਿਸ ਨੇ ਪਰਿਵਾਰਿਕ ਮੈਬਰਾਂ ਨੇ ਕਿਹਾ ਕਿ ਉਸ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਪਰਿਵਾਰਿਕ ਮੈਬਰਾਂ ਨੇ ਦੋਸ਼ ਲਗਾਏ ਹਨ ਕਿ ਦਾਨਿਸ਼ ਦਾ ਕਤਲ ਕੀਤਾ ਗਿਆ । ਮ੍ਰਿਤਕ ਨੌਜਵਾਨ ਦਾਨਿਸ਼ ਦੀ ਉਮਰ 26 ਸਾਲ ਦੱਸੀ ਜਾ ਰਹੀ ਹੈ ,ਜੋ ਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ । ਕੁਝ ਦਿਨਾਂ ਤੋਂ ਉਹ ਆਪਣੇ ਰਿਸ਼ਤੇਦਾਰਾਂ ਕੋਲ ਰਹਿੰਦਾ ਸੀ।

ਪਰਿਵਾਰਿਕ ਮੈਬਰਾਂ ਨੇ ਕਿਹਾ ਕਿ ਮ੍ਰਿਤਕ ਦਾ ਦੋਸਤ ਬੀਤੀ ਦਿਨੀਂ ਉਸ ਨੂੰ ਪਾਰਟੀ ਕਰਨ ਲਈ ਆਪਣੇ ਨਾਲ ਘਰੋਂ ਲੈ ਗਿਆ । ਇਸ ਤੋਂ ਬਾਅਦ ਉਹ ਕਾਫੀ ਸਮੇ ਤੱਕ ਘਰ ਵਾਪਸ ਨਹੀਂ ਆਇਆ ਤੇ ਅੱਜ ਪੁਲਿਸ ਨੂੰ ਉਸ ਦੀ ਲਾਸ਼ ਦਕੋਹਾ ਫਾਟਕ ਕੋਲੋਂ ਮਿਲੀ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ । ਇਸ ਘਟਨਾ ਨਾਲ ਸਬੰਧਿਤ ਇੱਕ CCTV ਸਾਹਮਣੇ ਆਈ ਹੈ। ਜਿਸ 'ਚ ਦੇਖਿਆ ਜਾਂ ਸਕਦਾ ਹੈ ਕਿ ਦਾਨਿਸ਼ ਨੂੰ ਲੈਣ ਲਈ ਉਸ ਦਾ ਦੋਸਤ ਘਰ ਆਇਆ ਸੀ ਤੇ ਰੋਹਿਤ ਦੇ ਹੱਥ 'ਚ ਲੋਹੇ ਦਾ ਸਾਰੀਆਂ ਨਜ਼ਰ ਆ ਰਿਹਾ ਹੈ। ਰੋਹਿਤ ਸਮੇਤ ਕੁਝ ਹੋਰ ਮੁੰਡੇ ਉਸ ਨੂੰ ਮੋਟਰਸਾਈਕਲ ਤੇ ਬਿਠਾ ਕੇ ਲੈ ਗਏ । ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।