ਵੱਡੀ ਵਾਰਦਾਤ : ਕਾਲਜ ਦੇ ਬਾਹਰ ਕੁੜੀ ਦਾ ਬੇਰਹਿਮੀ ਨਾਲ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਦਿਨ -ਦਿਹਾੜੇ ਇੱਕ ਕੁੜੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਅਨੁਸਾਰ ਮ੍ਰਿਤਕ ਵਿਦਿਆਰਥਣ ਦਾ ਨਾਮ ਨਰਗਿਸ ਹੈ। ਦੋਸ਼ੀ ਕਤਲ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਦੋਸ਼ੀ ਨੇ ਪੁੱਛਗਿੱਛ 'ਚ ਦੱਸਿਆ ਕਿ ਕੁੜੀ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਕਾਰਨ ਗੁੱਸੇ 'ਚ ਆ ਕੇ ਉਸ ਨੇ ਕੁੜੀ ਦਾ ਸਿਰ 'ਚ ਰਾਡ ਮਾਰ ਕੇ ਕਤਲ ਕਰ ਦਿੱਤਾ।

ਜਾਣਕਾਰੀ ਅਨੁਸਾਰ ਮਾਲਵੀਅ ਨਗਰ ਦੇ ਕਮਲਾ ਨਹਿਰੂ ਕਾਲਜ 'ਚ ਪੜ੍ਹਨ ਵਾਲੀ ਕਰੀਬ 23 ਸਾਲਾਂ ਦੀ ਵਿਦਿਆਰਥਣ ਨਰਗਿਸ 'ਤੇ ਨੌਜਵਾਨ ਨੇ ਪਾਰਕ 'ਚ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ।ਕਤਲ ਕਰਨ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ ਸੀ ਪਰ ਪੁਲਿਸ ਟੀਮ ਨੇ ਛਾਪੇਮਾਰੀ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ।ਦੋਸ਼ੀ ਦੀ ਪਛਾਣ ਸੰਗਮ ਵਿਹਾਰ ਦੇ ਰੂਪ 'ਚ ਹੋਈ ਹੈ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।