ਵੱਡੀ ਘਟਨਾ : ਦਾਦੇ- ਪੋਤੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, 1 ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਰਨਾਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪਿੰਡ ਭੈਣੀ ਵਿਚ ਵੱਡਾ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਭੈਣੀ ਕੋਲ ਖੇਤਾਂ 'ਚ ਸੁੱਤੇ ਪਏ ਦਾਦੇ ਗੁਰਮੇਲ ਸਿੰਘ ਤੇ ਪੋਤੇ ਅਭਿਜੀਤ ਸਿੰਘ ਤੇ ਕੁਝ ਅਣਪਛਾਤੇ ਵਿਕਅਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਸਿਰ 'ਚੋ ਜ਼ਿਆਦਾ ਖੂਨ ਵਗਣ ਕਾਰਨ ਦਾਦੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਪੋਤਾ ਗੰਭੀਰ ਜਖ਼ਮੀ ਹੋ ਗਿਆ। ਲੋਕਾਂ ਵਲੋਂ ਇਸ ਘਟਨਾ ਦੀ ਸੂਚਨਾ ਮੌਕੇ 'ਤੇ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜਿਆ ਤੇ ਜਖ਼ਮੀ ਅਭਿਜੀਤ ਸਿੰਘ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।