ਵੱਡੀ ਵਾਰਦਾਤ : ਦਾਦੇ – ਪੋਤੇ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਿਹਾਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇਰ ਰਾਤ ਦਾਦੇ ਤੇ ਪੋਤੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ (ਦਾਦਾ) ਦਸ਼ਰਥ ਤੇ (ਪੋਤੇ) ਕ੍ਰਿਸ਼ਨ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਜਦੋ ਪਰਿਵਾਰਿਕ ਮੈਬਰ ਦੋਵਾਂ ਨੂੰ ਜਗਾਉਣ ਗਏ ਤਾਂ ਖੂਨ ਨਾਲ ਲੱਥਪੱਥ ਲਾਸ਼ਾਂ ਮਿਲੀਆਂ। ਪਰਿਵਾਰਿਕ ਮੈਬਰਾਂ ਵਲੋਂ ਇਹ ਘਟਨਾ ਦੀ ਜਾਣਕਾਰੀ ਮੌਕੇ 'ਤੇ ਪੁਲਿਸ ਨੂੰ ਦਿੱਤੀ। ਕਤਲ ਦੇਣ ਦੇ ਕਾਰਨਾਂ ਦਾ ਹਾਲੇ ਪਤਾ ਨਹੀ ਲਗ ਸਕਿਆ ਹੈ । ਵਾਰਦਾਤ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ । ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਰੋ- ਰੋ ਬੁਰਾ ਹਾਲ ਹੈ । ਫਿਲਹਾਲ ਪੁਲਿਸ ਵਲੋਂ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।