ਮਸ਼ਹੂਰ ਪੰਜਾਬੀ ਗਾਇਕ ਦੀਪ ਢਿੱਲੋਂ ਤੇ ਜੈਸਮੀਨ ਨਾਲ ਵਾਪਰੀ ਵੱਡੀ ਵਾਰਦਾਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਗਾਇਕ ਦੀਪ ਢਿੱਲੋਂ ਤੇ ਜੈਸਮੀਨ ਜੱਸੀ ਨਾਲ ਕੈਨੇਡਾ ਦੇ ਬਰੈਂਪਟਨ 'ਚ ਵੱਡੀ ਵਾਰਦਾਤ ਵਾਪਰੀ ਹੈ। ਦੱਸ ਦਈਏ ਕਿ ਉਨ੍ਹਾਂ ਨੇ ਇੰਸਟਾਗ੍ਰਾਮ ਤੇ ਵੀਡੀਓ ਸਾਂਝੀ ਕਰਦੇ ਹੋਏ ਲਿਖਿਆ : ਆਪਣੀ ਗੱਡੀ ਤੋੜ ਗਏ….. ਘਟਨਾ ਉਸ ਸਮੇ ਵਾਪਰੀ ਜਦੋ ਅਸੀਂ ਗੁਰੂਦੁਆਰਾ ਸਾਹਿਬ ਮੱਥਾ ਟੇਕਣ ਗਏ ਸਨ ।ਜਾਣਕਾਰੀ ਅਨੁਸਾਰ ਗਾਇਕ ਦੀਪ ਢਿੱਲੋਂ ਤੇ ਜੈਸਮੀਨ ਨਾਲ ਕੈਨੇਡਾ 'ਚ ਚੋਰੀ ਦੀ ਘਟਨਾ ਵਾਪਰੀ । ਕੁਝ ਸਮੇ ਪਹਿਲਾਂ ਹੀ ਦੋਵਾਂ ਨੇ ਆਪਣੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਂਝੀ ਕਰਦੇ ਇਸ ਬਾਰੇ ਜ਼ਿਕਰ ਕੀਤਾ ਹੈ। ਵੀਡੀਓ 'ਚ ਜੈਸਮੀਨ ਤੇ ਦੀਪ ਨੇ ਕਿਹਾ ਕਿ ਚੋਰਾਂ ਨੇ ਸਾਡੀ ਕਾਰ 'ਚ ਕੁਝ ਸਾਮਾਨ ਚੋਰੀ ਕੀਤਾ ਹੈ ।