ਵੱਡੀ ਵਾਰਦਾਤ: ਪਤਨੀ ਦੀ ਅੱਖਾਂ ਸਾਹਮਣੇ ਹੋਇਆ ਪਤੀ ਦਾ ਬੇਰਹਿਮੀ ਨਾਲ ਕਤਲ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਫੋਕਲ ਪੁਆਇੰਟ ਕੋਲ ਇੱਕ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ। ਦੱਸਿਆ ਜਾ ਰਿਹਾ ਮਜ਼ਦੂਰ ਮਾਰਕਫੈਂਡ ਕੋਲ ਚਾਹ ਦੇ ਖੋਖੇ 'ਤੇ ਆਪਣੀ ਪਤਨੀ ਨਾਲ ਬੈਠਾ ਸੀ। ਇਸ ਦੌਰਾਨ ਦੋਸ਼ੀ ਉਸ ਨੂੰ ਗੋਲੀ ਮਾਰ ਕੇ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਗਿਰਜਾ ਪ੍ਰਸਾਦ ਦੇ ਰੂਪ 'ਚ ਹੋਈ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਦੇਖਿਆ ਪਰ ਉੱਥੇ ਕੋਈ ਖੋਲ ਬਰਾਮਦ ਨਹੀ ਹੋਇਆ ਤੇ ਨਾ ਹੀ ਗੋਲੀ ਦੀ ਪੁਸ਼ਟੀ ਹੋਈ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ।