ਵੱਡੀ ਵਾਰਦਾਤ : ਪਤੀ -ਪਤਨੀ ਦਾ ਬੇਰਹਿਮੀ ਨਾਲ ਕਤਲ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਟਾਲਾ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਪਿੰਡ ਮੀਕਾ ਦੇ ਰਹਿਣ ਵਾਲੇ ਪਤੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਨਾਲ ਪਿੰਡ 'ਚ ਦਹਿਸ਼ਤ ਫੈਲ ਗਈ। ਮ੍ਰਿਤਕਾ ਦੀ ਪਛਾਣ ਸਾਬਕਾ BSF ਜਵਾਨ ਲਸ਼ਕਰ ਸਿੰਘ ਤੇ ਉਸ ਦੀ ਪਤਨੀ ਅਮਰੀਕ ਕੌਰ ਦੇ ਰੂਪ 'ਚ ਹੋਈ ਹੈ। ਦੋਵਾਂ ਦੀਆਂ ਲਾਸ਼ਾਂ ਘਰੋਂ ਹੀ ਬਰਾਮਦ ਹੋਈਆਂ ਹਨ ।ਦੱਸਿਆ ਜਾ ਰਿਹਾ ਮ੍ਰਿਤਕ ਦਾ ਪੁੱਤ ਦੁਬਈ 'ਚ ਰਹਿੰਦ ਹੈ ।ਪੁਲਿਸ ਅਨੁਸਾਰ ਲਾਸ਼ਾਂ ਦੇਖ ਅਜਿਹਾ ਲੱਗ ਰਿਹਾ ਜਿਵੇ ਕਤਲ 2 ਜਾਂ 3 ਦਿਨ ਪਹਿਲਾਂ ਕੀਤਾ ਗਿਆ ਹੋਵੇ ।ਫਿਲਹਾਲ ਅਧਿਕਾਰੀਆਂ ਵਲੋਂ ਇਸ ਮਾਮਲੇ ਸਬੰਧੀ ਕਾਰਨਾਂ ਦੀ ਅਜੇ ਕੋਈ ਪੁਸ਼ਟੀ ਨਹੀਂ ਕੀਤੀ ਗਈ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਦੋਵੇ ਪਤੀ -ਪਤਨੀ ਆਪਣੇ ਘਰ 'ਚ ਮੌਜੂਦ ਸਨ ਤੇ ਘਰ ਦੇ ਬਾਹਰ ਤਾਲਾ ਲੱਗਾ ਦੀ ਸ਼ੱਕ ਹੋਣ 'ਤੇ ਪਿੰਡ ਵਾਸੀਆਂ ਨੇ ਤਾਲਾ ਤੋੜ ਕੇ ਘਰ ਅੰਦਰ ਜਾ ਦੇਖਿਆ ਤਾਂ ਦੋਵਾਂ ਦੀਆਂ ਲਾਸ਼ਾ ਪਈਆਂ ਸਨ। ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ।

More News

NRI Post
..
NRI Post
..
NRI Post
..