
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ , ਜਿੱਥੇ ਬਾਬਾ ਜਸਵੰਤ ਸਿੰਘ ਡੈਂਟਲ ਕਾਲਜ 'ਚ ਉਸ ਸਮੇ ਹੰਗਾਮਾ ਹੋ ਗਿਆ, ਜਦੋ ਇੱਕ ਨੌਜਵਾਨ ਨੇ ਗਰਲਜ਼ ਹੋਸਟਲ ਦੀ ਕੰਧ ਟੱਪ ਕੇ ਕੁੜੀ ਨਾਲ ਹਥਿਆਰ ਦੀ ਨੋਕ 'ਤੇ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਜਦੋ ਕੁੜੀ ਨੇ ਇਸ ਦਾ ਵਿਰੋਧ ਕੀਤਾ ਤਾਂ ਦੋਸ਼ੀ ਨੇ ਉਸ 'ਤੇ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਗੰਭੀਰ ਜਖ਼ਮੀ ਹੋ ਗਈ। ਦੱਸਿਆ ਜਾ ਰਿਹਾ ਕੁੜੀ ਨਾਲ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ । ਰੌਲਾ ਸੁਣ ਕੇ ਬਾਕੀ ਕੁੜੀਆਂ ਵੀ ਬਾਹਰ ਆ ਗਿਆ ਤਾਂ ਉਨ੍ਹਾਂ ਨੇ ਕੁੜੀ ਨੂੰ ਜਖ਼ਮੀ ਹਾਲਤ 'ਚ ਹਸਪਤਾਲ ਭਰਤੀ ਕਰਵਾਇਆ ਤੇ ਇਸ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਇਸ ਤੋਂ ਬਾਅਦ ਗੁੱਸੇ ਵਿੱਚ ਆ ਕੇ ਵਿਦਿਆਰਥੀਆਂ ਨੇ ਕਾਲਜ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ।ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਹੋਰ ਖਬਰਾਂ
Rimpi Sharma
Rimpi Sharma