ਵੱਡੀ ਵਾਰਦਾਤ : ਮੋਟਰਸਾਈਕਲ ਸਵਾਰ ਨੂੰ ਘੇਰ ਚਲਾਈਆਂ ਗੋਲੀਆਂ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਨੂੰ 3 ਹਮਲਾਵਰਾਂ ਨੇ ਰਸਤੇ 'ਚ ਘੇਰ ਲਿਆ ਤੇ ਫਿਰ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਅੱਗੋਂ ਆ ਰਹੀ ਗੱਡੀ ਨੂੰ ਦੇਖ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਫਿਲਹਾਲ ਪੁਲਿਸ ਨੇ ਬਿਆਣਾ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਜਸਵਿੰਦਰ ਸਿੰਘ ਨੇ ਸ਼ਿਕਾਇਤ 'ਚ ਕਿਹਾ ਕਿ ਉਹ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਅਮਰਕੋਟ ਗਿਆ ਸੀ ।ਦੇਰ ਰਾਤ ਜਦੋ ਉਹ ਵਾਪਸ ਆ ਰਿਹਾ ਸੀ ਤਾਂ ਪਿੰਡ ਚੀਮਾਂ ਕੋਲ ਕੁਝ ਹਮਲਾਵਰਾਂ ਨੇ ਪਹਿਲਾਂ ਹਵਾ 'ਚ ਫਾਇਰ ਕੀਤੇ ।ਇੰਨੇ ਨੂੰ ਹੀ ਜਦੋ ਕੋਈ ਅਗੋਂ ਕੋਈ ਗੱਡੀ ਆਈ ਤਾਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ ।

More News

NRI Post
..
NRI Post
..
NRI Post
..